0 C
Toronto
Tuesday, March 3, 2026
spot_img
Homeਪੰਜਾਬਪਰਨੀਤ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ

ਪਰਨੀਤ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ

ਪਰਨੀਤ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
ਪੰਜਾਬ ’ਚ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਲਈ ਮੰਗੀ ਰਾਹਤ
ਪਟਿਆਲਾ/ਬਿਊਰੋ ਨਿਊਜ਼

ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਨੇ ਅੱਜ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਪੰਜਾਬ ’ਚ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਲਈ ਰਾਹਤ ਦੀ ਮੰਗ ਕੀਤੀ ਹੈ। ਪ੍ਰਧਾਨ ਮੰਤਰੀ ਨੂੰ ਲਿਖੀ ਆਪਣੀ ਚਿੱਠੀ ਵਿੱਚ ਸੰਸਦ ਮੈਂਬਰ ਪਰਨੀਤ ਕੌਰ ਨੇ ਲਿਖਿਆ ਕਿ ਜਿਵੇਂ ਕਿ ਤੁਸੀਂ ਜਾਣਦੇ ਹੋ, ਕਿ ਲਗਾਤਾਰ ਆਏ ਹੜ੍ਹਾਂ ਨੇ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਤਬਾਹੀ ਮਚਾਈ ਹੈ, ਜਿਸ ਵਿੱਚ ਮੇਰਾ ਹਲਕਾ ਪਟਿਆਲਾ ਵੀ ਸ਼ਾਮਲ ਹੈ, ਜੋ ਕਿ ਸਭ ਤੋਂ ਵੱਧ ਪ੍ਰਭਾਵਤ ਹੋਇਆ ਹੈ। ਕਰੀਬ 500 ਪਿੰਡ ਜ਼ਿਆਦਾ ਪ੍ਰਭਾਵਿਤ ਹੋਏ ਹਨ। ਪਟਿਆਲਾ ਸ਼ਹਿਰ, ਕਈ ਕਸਬੇ ਅਤੇ ਹਲਕੇ ਦੀਆਂ ਵੱਡੀ ਗਿਣਤੀ ਬਸਤੀਆਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ। ਪਰਨੀਤ ਕੌਰ ਨੇ ਪੰਜਾਬ ਲਈ ਵਿਸ਼ੇਸ਼ ਸਹਾਇਤਾ ਪੈਕੇਜ ਦੀ ਬੇਨਤੀ ਕਰਦੇ ਹੋਏ ਕਿਹਾ ਕਿ ਜਿੱਥੇ ਮੈਂ ਆਫ਼ਤ ਨਾਲ ਨਜਿੱਠਣ ਲਈ ਵੱਖ-ਵੱਖ ਉਪਾਅ ਕਰਨ ਲਈ ਪੰਜਾਬ ਰਾਜ ਨੂੰ 218.40 ਕਰੋੜ ਰੁਪਏ ਭੇਜਣ ਲਈ ਤੁਹਾਡਾ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕਰਨਾ ਚਾਹਾਂਗੀ ਅਤੇ ਨਾਲ ਹੀ ਪੰਜਾਬ ’ਚ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਲਈ ਹੋਰ ਰਾਹਤ ਦੀ ਮੰਗ ਵੀ ਕਰਦੀ ਹਾਂ।
RELATED ARTICLES
POPULAR POSTS