20 C
Toronto
Sunday, September 28, 2025
spot_img
Homeਫ਼ਿਲਮੀ ਦੁਨੀਆਸ਼ੋ੍ਰਮਣੀ ਗਾਇਕ ਸੁਰਿੰਦਰ ਛਿੰਦਾ ਪੰਜ ਤੱਤਾਂ ’ਚ ਹੋਏ ਵਲੀਨ

ਸ਼ੋ੍ਰਮਣੀ ਗਾਇਕ ਸੁਰਿੰਦਰ ਛਿੰਦਾ ਪੰਜ ਤੱਤਾਂ ’ਚ ਹੋਏ ਵਲੀਨ

ਸ਼ੋ੍ਰਮਣੀ ਗਾਇਕ ਸੁਰਿੰਦਰ ਛਿੰਦਾ ਪੰਜ ਤੱਤਾਂ ’ਚ ਹੋਏ ਵਲੀਨ
ਪਰਿਵਾਰਕ ਮੈਂਬਰਾਂ ਸਮੇਤ ਸਾਥੀ ਕਲਾਕਾਰਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਲੁਧਿਆਣਾ/ਬਿਊਰੋ ਨਿਊਜ਼ : ਅਨੇਕਾਂ ਹਿੱਟ ਗੀਤਾਂ ਦੇ ਗਾਇਕ ਅਤੇ ਆਪਣੀ ਅਦਾਕਾਰੀ ਦਾ ਲੋਹਾ ਮਨਵਾਉਣ ਵਾਲੇ ਸ਼ੋ੍ਰਮਣੀ ਗਾਇਕ ਸੁਰਿੰਦਰ ਛਿੰਦਾ ਅੱਜ ਪੰਜ ਤੱਤਾਂ ’ਚ ਵਲੀਨ ਹੋ ਗਏ। ਸੁਰਿੰਦਰ ਛਿੰਦਾ ਨੂੰ ਉਨ੍ਹ ਦੇ ਦੋਵੇਂ ਪੁੱਤਰਾਂ ਨੇ ਅੰਤਿਮ ਵਿਦਾਈ ਦਿੱਤੀ, ਇਸ ਸਮੇਂ ਪੰਜਾਬੀ ਸੰਗੀਤ ਅਤੇ ਫਿਲਮ ਜਗਤ ਦੇ ਕਲਾਕਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਚਾਹੁਣ ਵਾਲੇ ਹਾਜ਼ਰ ਸਨ। ਇਸ ਤੋਂ ਪਹਿਲਾਂ ਉਨ੍ਹਾਂ ਅੰਤਿਮ ਯਾਤਰਾ ਘਰ ਤੋਂ ਦੁਪਹਿਰ 1:30 ਵਜੇ ਸ਼ੁਰੂ ਹੋਈ। ਫੁੱਲਾਂ ਨਾਲ ਸਜੇ ਟਰੱਕ ’ਚ ਉਨ੍ਹਾਂ ਦੀ ਮਿ੍ਰਤਕ ਦੇਹ ਨੂੰ ਅੰਤਿਮ ਸਸਕਾਰ ਲਈ ਲਿਜਾਇਆ ਗਿਆ। ਟਰੱਕ ਦੇ ਅੱਗੇ ਪਿਛੇ ਮਰਹੂਮ ਗਾਇਕ ਸੁਰਿੰਦਰ ਛਿੰਦਾ ਦੀ ਤਸਵੀਰ ਲਗਾਈ ਗਈ ਸੀ। ਖੁੱਲ੍ਹੇ ਟਰੱਕ ’ਚ ਰੱਖੀ ਉਨ੍ਹਾਂ ਦੀ ਮਿ੍ਰਤਕ ਦੇ ਉਨ੍ਹਾਂ ਚਾਹੁਣ ਵਾਲੇ ਅੰਤਿਮ ਦਰਸ਼ਨ ਵੀ ਕਰ ਰਹੇ ਸਨ। ਲਗਭਗ ਪੰਜ ਕਿਲੋਮੀਟਰ ਦਾ ਸਫ਼ਰ ਤੈਅ ਕਰਨ ਤੋਂ ਬਾਅਦ ਅੰਤਿਮ ਯਾਤਰਾ 2:15 ਵਜੇ ਸਮਸ਼ਾਨਘਾਟ ਵਿਖੇ ਪਹੰੁਚੀ, ਜਿੱਥੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਸ਼ੋ੍ਰਮਣੀ ਗਾਇਕ ਨੂੰ ਸ਼ਰਧਾਂਜਲੀ ਦੇਣ ਲਈ ਵੱਡੀਆਂ ਹਸਤੀਆਂ ਪਹੁੰਚੀਆਂ ਹੋਈਆਂ ਸਨ ਜਿਨ੍ਹਾਂ ਪੰਜਾਬੀ ਲੋਕ ਗਾਇਕ ਅਤੇ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ, ਗਾਇਕ ਫਿਰੋਜ਼ ਖਾਨ, ਅਦਾਕਾਰ ਹੌਬੀ ਧਾਲੀਵਾਲ ਅਤੇ ਲੁਧਿਆਣਾ ਤੋਂ ਐਮ ਐਲ ਹੈ ਗੁਰਪ੍ਰੀਤ ਸਿੰਘ ਗੋਗੀ ਆਦਿ ਸ਼ਾਮਲ ਸਨ। ਧਿਆਨ ਰਹੇ ਕਿ ਲੰਘੇ ਦਿਨੀਂ ਸ਼ੋ੍ਰਮਣੀ ਗਾਇਕ ਸੁਰਿੰਦਰ ਛਿੰਦਾ ਦੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਚ ਦੇਹਾਂਤ ਹੋ ਗਿਆ ਸੀ। ਸੁਰਿੰਦਰ ਛਿੰਦਾ ਆਪਣੇ ਪਿੱਛੇ ਪਤਨੀ ਜੋਗਿੰਦਰ ਕੌਰ, ਬੇਟਾ ਮਨਿੰਦਰ ਛਿੰਦਾ, ਸਿਮਰਨ ਛਿੰਦਾ ਸਮੇਤ ਦੋ ਬੇਟੀਆਂ ਛੱਡ ਗਏ ਹਨ।
RELATED ARTICLES
POPULAR POSTS