18.6 C
Toronto
Monday, March 9, 2026
spot_img
HomeਕੈਨੇਡਾFrontਵਿਰੋਧੀ ਧਿਰਾਂ ਦੇ ਗੱਠਜੋੜ ‘ਇੰਡੀਆ’ ਦੇ ਮਨੀਪੁਰ ਪਹੁੰਚੇ ਵਫਦ ਨੇ ਰਾਜਪਾਲ ਨਾਲ...

ਵਿਰੋਧੀ ਧਿਰਾਂ ਦੇ ਗੱਠਜੋੜ ‘ਇੰਡੀਆ’ ਦੇ ਮਨੀਪੁਰ ਪਹੁੰਚੇ ਵਫਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਕਿਹਾ : ਜੇ ਮਨੀਪੁਰ ਨਸਲੀ ਵਿਵਾਦ ਨੂੰ ਛੇਤੀ ਹੱਲ ਕਰਨ ਦੀ ਕੀਤੀ ਅਪੀਲ
ਇੰਫਾਲ/ਬਿਊਰੋ ਨਿਊਜ਼ : ਵਿਰੋਧੀ ਧਿਰਾਂ ਦੇ ਗੱਠਜੋੜ ‘ਇੰਡੀਆ’ ਦੇ ਸੰਸਦ ਮੈਂਬਰਾਂ ਨੇ ਮਨੀਪੁਰ ਫੇਰੀ ਦੇ ਦੂਜੇ ਦਿਨ ਅੱਜ ਰਾਜਪਾਲ ਅਨੁਸੂਈਆ ਉਈਕੇ ਨਾਲ ਰਾਜ ਭਵਨ ਵਿੱਚ ਮੁਲਾਕਾਤ ਕੀਤੀ ਤੇ ਉੱਤਰ-ਪੂਰਬੀ ਰਾਜ ਦੇ ਮੌਜੂਦਾ ਹਾਲਾਤ ਬਾਰੇ ਇੱਕ ਮੰਗ ਪੱਤਰ ਸੌਂਪਿਆ। ਰਾਜਪਾਲ ਨਾਲ ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਆਗੂ ਨੇ ਕਿਹਾ, ‘‘ਰਾਜਪਾਲ ਨੇ ਸਾਡੀ ਗੱਲ ਸੁਣੀ ਅਤੇ ਘਟਨਾਵਾਂ ਸਬੰਧੀ ਆਪਣੀ ਸਹਿਮਤੀ ਦਿੱਤੀ। ਉਨ੍ਹਾਂ ਹਿੰਸਕ ਘਟਨਾਵਾਂ ’ਤੇ ਦੁੱਖ ਜ਼ਾਹਿਰ ਕੀਤਾ ਤੇ ਸੁਝਾਅ ਦਿੱਤਾ ਕਿ ਇਕ ਸਰਬ ਪਾਰਟੀ ਵਫ਼ਦ ਮਨੀਪੁਰ ਦਾ ਦੌਰਾ ਕਰਕੇ ਲੋਕਾਂ ਨਾਲ ਗੱਲਬਾਤ ਕਰੇ ਤਾਂ ਕਿ ਭਾਈਚਾਰੇ ਵਿੱਚ ਘਰ ਕਰ ਚੁੱਕੀ ਬੇਭਰੋਸਗੀ ਨੂੰ ਦੂਰ ਕੀਤਾ ਜਾ ਸਕੇ।’’ ਚੌਧਰੀ ਨੇ ਕਿਹਾ ਕਿ ਮਨੀਪੁਰ ਗਏ ਸੰਸਦ ਮੈਂਬਰ ਹਿੰਸਾ ਦੇ ਝੰਬੇ ਸੂਬੇ ਦੇ ਮੌਜੂਦਾ ਹਾਲਾਤ ਬਾਰੇ ਆਪਣੇ ਵਿਚਾਰ ਸੰਸਦ ਵਿੱਚ ਰੱਖਣਗੇ। ਚੌਧਰੀ ਨੇ ਕਿਹਾ, ‘‘ਅਸੀਂ ਸੰਸਦ ਵਿੱਚ ਮਨੀਪੁਰ ਦੇ ਮਸਲੇ ’ਤੇ ਵਿਚਾਰ ਚਰਚਾ ਕਰਵਾਉਣ ਦੀ ਅਪੀਲ ਕੀਤੀ ਹੈ ਕਿਉਂਕਿ ਹਾਲਾਤ ਦਿਨ ਬ ਦਿਨ ਖਰਾਬ ਹੁੰਦੇ ਜਾ ਰਹੇ ਹਨ।’’ ਕਾਂਗਰਸ ਆਗੂ ਅਧੀਰ ਰੰਜਨ ਚੌਧਰੀ ਨੇ ਅੱਜ ਜ਼ੋਰ ਦੇ ਕੇ ਆਖਿਆ ਕਿ ਜੇ ਮਨੀਪੁਰ ਨਸਲੀ ਵਿਵਾਦ ਨੂੰ ਜਲਦੀ ਹੀ ਹੱਲ ਨਾ ਕੀਤਾ ਗਿਆ ਤਾਂ ਇਹ ਦੇਸ਼ ਲਈ ਸੁਰੱਖਿਆ ਚੁਣੌਤੀਆਂ ਖੜ੍ਹੀਆਂ ਕਰ ਸਕਦਾ ਹੈ। ਉਨ੍ਹਾਂ ਰਾਜਪਾਲ ਨੂੰ ਮਨੀਪੁਰ ਨਸਲੀ ਵਿਵਾਦ ਨੂੰ ਛੇਤੀ ਹੱਲ ਕਰਨ ਦੀ ਅਪੀਲ ਵੀ ਕੀਤੀ। ਧਿਆਨ ਰਹੇ ਕਿ ਵਿਰੋਧੀ ਧਿਰਾਂ ਨਾਲ ਸਬੰਧਤ 21 ਸੰਸਦ ਮੈਂਬਰਾਂ ਦਾ ਵਫ਼ਦ ਜ਼ਮੀਨੀ ਹਾਲਾਤ ਦੀ ਸਮੀਖਿਆ ਲਈ ਦੋ ਦਿਨਾ ਦੌਰੇ ’ਤੇ ਮਨੀਪੁਰ ਪੁੱਜਿਆ ਸੀ। ਸੰਸਦ ਮੈਂਬਰਾਂ ਨੇ ਇੰਫਾਲ, ਬਿਸ਼ਨੂਪਰ ਜ਼ਿਲ੍ਹੇ ਦੇ ਮੋਇਰਾਂਗ ਤੇ ਚੂਰਾਚਾਂਦਪੁਰ ਦੇ ਰਾਹਤ ਕੈਂਪਾਂ ਵਿੱਚ ਨਸਲੀ ਹਿੰਸਾ ਦੇ ਪੀੜਤਾਂ ਨਾਲ ਮੁਲਾਕਾਤ ਕੀਤੀ ਸੀ।

RELATED ARTICLES
POPULAR POSTS