ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਨੂੰ ਦੱਸਿਆ ਡਰਾਮੇਬਾਜ਼
ਕਿਹਾ : ਹੜ੍ਹ ਪੀੜਤਾਂ ਦੀਆਂ ਜ਼ਰੂਰਤਾਂ ਅਸੀਂ ਕਰਾਂਗੇ ਪੂਰੀਆਂ
ਫਿਰੋਜ਼ਪੁਰ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡਰਾਮੇਬਾਜ਼ ਦੱਸਿਆ ਹੈ। ਸੁਖਬੀਰ ਬਾਦਲ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਸਨ ਅਤੇ ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਨੂੰ ਰਾਸ਼ਨ ਅਤੇ ਹੋਰ ਰੋਜ਼ ਮਰ੍ਹਾ ਦੀਆਂ ਵਸਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੜ੍ਹਾਂ ਦੇ ਪਾਣੀ ਵਿਚ ਘਿਰੇ ਲੋਕਾਂ ਦੀ ਮੱਦਦ ਲਈ ਮੋਟਰ ਬੋਟ ਖਰੀਦਣ ਲਈ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਮੋਟਰ ਬੋਟ ਪਹੁੰਚ ਜਾਵੇਗੀ। ਸੁੁਖਬੀਰ ਬਾਦਲ ਨੇ ਦੱਸਿਆ ਕਿ ਗ੍ਰਾਂਟ ਤੋਂ ਇਲਾਵਾ ਨਿੱਜੀ ਤੌਰ ’ਤੇ ਵੀ ਲੋਕਾਂ ਦੀ ਮੱਦਦ ਲਈ ਪੈਸੇ ਭੇਜੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਨੂੰ ਵੀ ਮੋਟਰ ਪੰਪ, ਡੀਜ਼ਲ ਜਾਂ ਟਰੈਕਟਰ ਦੀ ਸੇਵਾ ਚਾਹੀਦੀ ਹੈ ਤਾਂ ਉਹ ਸ਼ੋ੍ਰਮਣੀ ਅਕਾਲੀ ਦਲ ਦੇ ਦਫਤਰ ਨਾਲ ਸੰਪਰਕ ਕਰਨ। ਹਰ ਚੀਜ਼ ਜਰੂਰਤਮੰਦ ਲੋਕਾਂ ਤੱਕ ਪਹੁੰਚਾਈ ਜਾਵੇਗੀ। ਸੁਖਬੀਰ ਬਾਦਲ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੀ ਜੰਮ ਕੇ ਆਲੋਚਨਾ ਕੀਤੀ।