8.2 C
Toronto
Friday, November 7, 2025
spot_img
Homeਪੰਜਾਬਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ ਪਹੁੰਚ ਕੇ ਸ਼ਹੀਦ ਊਧਮ ਸਿੰਘ ਨੂੰ...

ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ ਪਹੁੰਚ ਕੇ ਸ਼ਹੀਦ ਊਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ ਪਹੁੰਚ ਕੇ ਸ਼ਹੀਦ ਊਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ
ਮੁੱਖ ਮੰਤਰੀ ਨੇ ਪਿਛਲੀਆਂ ਸਰਕਾਰਾਂ ਦੀ ਕੀਤੀ ਜੰਮ ਕੇ ਆਲੋਚਨਾ
ਸੁਨਾਮ/ਬਿਊਰੋ ਨਿਊਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਰੱਖੇ ਗਏ ਸੂਬਾ ਪੱਧਰੀ ਸਮਾਗਮ ਵਿਚ ਸ਼ਿਰਕਤ ਕਰਨ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਅਤੇ ਪੰਜਾਬ ’ਚ ਪਿਛਲੀਆਂ ਸਰਕਾਰਾਂ ਦੀ ਜੰਮ ਕੇ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਤੋਂ ਭਾਵੇਂ ਸਾਨੂੰ ਆਜ਼ਾਦੀ ਮਿਲ ਗਈ ਹੈ, ਪਰ ਆਪਣਿਆਂ ਤੋਂ ਆਜ਼ਾਦੀ ਲੈਣੀ ਅਜੇ ਬਾਕੀ ਹੈ। ਉਨ੍ਹਾਂ ਕਿਹਾ ਕਿ ਹੁਣ ਆਪਣਿਆਂ ਤੋਂ ਆਜ਼ਾਦੀ ਲੈਣੀ ਹੈ ਅਤੇ ਪੰਜਾਬ ਨੂੰ ਸ਼ਹੀਦਾਂ ਦੇ ਸੁਫਨਿਆਂ ਦਾ ਪੰਜਾਬ ਬਣਾਉਣਾ ਹੈ। ਸ਼ਹੀਦ ਊਧਮ ਸਿੰਘ ਨੂੰ ਕੇਂਦਰ ਸਰਕਾਰ ਵਲੋਂ ਰਾਸ਼ਟਰੀ ਸ਼ਹੀਦ ਦਾ ਦਰਜਾ ਦੇਣ ਦੇ ਸਵਾਲ ’ਤੇ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਭਾਰਤ ਰਤਨ ਦਿੱਤਾ ਜਾਵੇ ਤਾਂ ਇਸ ਨਾਲ ਭਾਰਤ ਰਤਨ ਦਾ ਹੀ ਮਾਣ ਵਧੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕੁਦਰਤੀ ਆਫਤ ਹੜ੍ਹਾਂ ਨਾਲ ਪੰਜਾਬ ਵਿਚ ਹੋਏ ਨੁਕਸਾਨ ਦਾ ਮੁਆਵਜ਼ਾ ਜ਼ਰੂਰ ਮਿਲੇਗਾ। ਉਨ੍ਹਾਂ ਕਿਹਾ ਕਿ 15 ਅਗਸਤ ਤੱਕ ਗਿਰਦਾਵਰੀ ਕਰਕੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦੇ ਦਿੱਤਾ ਜਾਵੇਗਾ।
RELATED ARTICLES
POPULAR POSTS