ਕਮਰਸ਼ੀਅਲ ਗੈਸ ਸਿਲੰਡਰ 100 ਰੁਪਏ ਹੋਇਆ ਸਸਤਾ
ਦਿੱਲੀ ’ਚ ਹੁਣ 1680 ਰੁਪਏ ’ਚ ਮਿਲੇਗਾ ਸਿਲੰਡਰ
ਨਵੀਂ ਦਿੱਲੀ/ਬਿਊਰੋ ਨਿਊਜ਼
ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਮੰਗਲਵਾਰ 1 ਅਗਸਤ ਤੋਂ ਵਪਾਰਕ ਐੱਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ। ਤੇਲ ਕੰਪਨੀਆਂ ਨੇ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ’ਚ 99 ਰੁਪਏ 75 ਪੈਸੇ ਦੀ ਕਟੌਤੀ ਕੀਤੀ ਹੈ। ਦਿੱਲੀ ਵਿਚ ਹੁਣ 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਪ੍ਰਚੂਨ ਵਿਕਰੀ ਕੀਮਤ 1680 ਰੁਪਏ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ 4 ਜੁਲਾਈ 2023 ਨੂੰ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 7 ਰੁਪਏ ਦਾ ਵਾਧਾ ਕੀਤਾ ਗਿਆ ਸੀ। ਇਸੇ ਤਰ੍ਹਾਂ ਕੋਲਕਾਤਾ ’ਚ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 1802 ਰੁਪਏ 50 ਪੈਸੇ, ਮੁੰਬਈ ’ਚ 1640 ਰੁਪਏ 50 ਪੈਸੇ, ਚੇਨਈ ’ਚ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 1852 ਰੁਪਏ 50 ਪੈਸੇ ਹੈ। ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ ਦਾ ਭਾਰ 19 ਕਿਲੋਗ੍ਰਾਮ ਹੈ, ਜਦੋਂਕਿ ਘਰੇਲੂ ਗੈਸ ਸਿਲੰਡਰ ਦਾ ਵਜ਼ਨ 15 ਕਿਲੋ ਤੋਂ 16.5 ਕਿਲੋਗ੍ਰਾਮ ਹੈ।