9.4 C
Toronto
Friday, November 7, 2025
spot_img
Homeਫ਼ਿਲਮੀ ਦੁਨੀਆ' ਸ਼ੇਰਾਂ ਦੀ ਕੌਮ ਪੰਜਾਬੀ' ਫ਼ਿਲਮ ਵਿੱਚ ਨਜ਼ਰ ਆਉਣਗੇ ਸੰਜੇ ਦੱਤ

‘ ਸ਼ੇਰਾਂ ਦੀ ਕੌਮ ਪੰਜਾਬੀ’ ਫ਼ਿਲਮ ਵਿੱਚ ਨਜ਼ਰ ਆਉਣਗੇ ਸੰਜੇ ਦੱਤ

‘ ਸ਼ੇਰਾਂ ਦੀ ਕੌਮ ਪੰਜਾਬੀ’ ਫ਼ਿਲਮ ਵਿੱਚ ਨਜ਼ਰ ਆਉਣਗੇ ਸੰਜੇ ਦੱਤ
ਗਿੱਪੀ ਗਰੇਵਾਲ ਨੇ ਆਪਣੇ ਜਨਮ ਦਿਨ ਵਾਲੇ ਦਿੰਨ ਸਾਂਝੀ ਕੀਤੀ ਸੀ ਜਾਣਕਾਰੀ
ਪੰਜਾਬ ਵਿੱਚ ਸਵਾਗਤ ਹੈ ਸੰਜੇ ਦੱਤ ਭਾਜੀ ਗਿੱਪੀ ਗਰੇਵਾਲ ਨੇ ਆਖਿਆ
ਚੰਡੀਗੜ੍ਹ / ਪ੍ਰਿੰਸ ਗਰਗ

ਆਪਣੇ ਜਨਮ ਦਿਨ ਵਾਲੇ ਦਿਨ ਵੀ ਗਿੱਪੀ ਗਰੇਵਾਲ ਨੇ ਆਪਣੇ ਫੈਨਸ ਨੂੰ ਤੋਫਾ ਦਿੱਤਾ ਅਤੇ ਅਗਲੀ ਫਿਲਮ ‘ਸ਼ੇਰਾਂ ਦੀ ਕੌਮ ਪੰਜਾਬੀ’ (Sheran di kaum punjabi) ਦਾ ਐਲਾਨ ਕਰ ਦਿੱਤਾ। ਦੱਸ ਦਈਏ ਕਿ ਇਸ ਬਾਰੇ ਸਿੰਗਰ ਨੇ ਆਪਣੇ ਆਫੀਸ਼ਿਅਲ ਇੰਸਟਾਗ੍ਰਾਮ ਅਕਾਉਂਟ ‘ਤੇ ਇੱਕ ਪੋਸਟ ਸ਼ੇਅਰ ਕੀਤਾ ਹੈ। ਇਸ ਦੇ ਨਾਲ ਕੈਪਸ਼ਨ ਦੇ ਉਨ੍ਹਾਂ ਦੱਸਿਆ ਕਿ ਫਿਲਮ ਅਗਲੇ ਸਾਲ 12 ਅਪ੍ਰੈਲ ਨੂੰ ਸਿਨੇਮਾਘਰਾਂ ‘ਚ ਦਸਤਕ ਦਵੇਗੀ।

ਸੰਜੇ ਦੱਤ ਦੀ ਪੰਜਾਬੀ ਫਿਲਮਾਂ ‘ਚ ਐਂਟਰੀ ਹੋਣ ਜਾ ਰਹੀ ਹੈ। ਜੀ ਹਾਂ, ਸੰਜੇ ਦੱਤ ਗਿੱਪੀ ਦੇ ਨਾਲ ਫਿਲਮ ‘ਸ਼ੇਰਾਂ ਦੀ ਕੌਮ ਪੰਜਾਬੀ’ ‘ਚ ਐਕਟਿੰਗ ਕਰਦੇ ਨਜ਼ਰ ਆਉਣ ਵਾਲੇ ਹਨ। ਸੰਜੇ ਦੱਤ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰ ਇਸ ਦੀ ਜਾਣਕਾਰੀ ਦਿੱਤੀ ਹੈ। ਸੰਜੇ ਦੱਤ ਨੇ ਗਿੱਪੀ ਗਰੇਵਾਲ ਨਾਲ ਤਸਵੀਰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, ‘ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ। ਮਾਣ ਨਾਲ ਐਲਾਨ ਕਰਦਾ ਹਾਂ ਕਿ ਮੈਂ ਆਪਣੀ ਪਹਿਲੀ ਪੰਜਾਬੀ ਫਿਲਮ ‘ਸ਼ੇਰਾਂ ਦੀ ਕੌਮ ਪੰਜਾਬੀ’ ‘ਚ ਗਿੱਪੀ ਗਰੇਵਾਲ ਨਾਲ ਕੰਮ ਕਰਨ ਜਾ ਰਿਹਾ ਹਾਂ।

ਗਿੱਪੀ ਨੇ ਆਪਣੇ ਕਰੀਅਰ ਦੀ ਪਹਿਲੀ ਫ਼ਿਲਮ 2010 ‘ਚ ‘ਮੇਲ ਕਰਾਦੇ ਰੱਬਾ’ ਤੋਂ ਕੀਤੀ ਜਿਸ ‘ਚ ਉਸ ਦੇ ਨਾਲ ਜਿੰਮੀ ਸ਼ੇਰਗਿੱਲ ਤੇ ਨੀਰੂ ਬਾਜਵਾ ਸੀ। ਇਸ ਤੋਂ ਬਾਅਦ ਗਿੱਪੀ ਨੇ ‘ਜਿਨ੍ਹਾਂ ਮੇਰਾ ਦਿਲ ਲੁੱਟਿਆ,’ ‘ਕੈਰੀ ਆਨ ਜੱਟਾ’ ਤੇ ‘ਸਿੰਘ ਵਰਸੀਜ਼ ਕੌਰ’ ਵਰਗੀਆਂ ਹਿੱਟ ਫ਼ਿਲਮਾਂ ਕੀਤੀਆਂ। ਗਿੱਪੀ ਦੀ ਕਾਮੇਡੀ ਫ਼ਿਲਮ ‘ਕੈਰੀ ਆਨ ਜੱਟਾ’ ਨੇ ਲੋਕਾਂ ਨੂੰ ਉਨ੍ਹਾਂ ਦੀ ਕਾਮੇਡੀ ਦਾ ਫੈਨ ਬਣਾ ਦਿੱਤਾ। ਇਸ ਫ਼ਿਲਮ ਦੀ ਕਾਮਯਾਬੀ ਤੋਂ ਬਾਅਦ ਉਨ੍ਹਾਂ ਨੇ ਇਸ ਫ਼ਿਲਮ ਦਾ ਸੀਕੂਅਲ ਵੀ ਕੀਤਾ ਜਿਸ ਨੇ ਇੱਕ ਵਾਰ ਫੇਰ ਬਾਕਸ-ਆਫਿਸ ‘ਤੇ ਧਮਾਲ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਪਰਵਾਸੀ TV ਨੂੰ Youtube ਅਤੇ Radio ਉਤੇ ਵੀ follow ਕਰ ਸਕਦੇ ਹੋ | ਧੰਨਵਾਦ

RELATED ARTICLES
POPULAR POSTS