ਓਪੀ ਸੋਨੀ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
ਵੀਡੀਓ ਕਾਨਫਰੰਸ ਰਾਹੀਂ ਅਦਾਲਤ ’ਚ ਹੋਈ ਪੇਸ਼ੀ
ਅੰਮਿ੍ਰਤਸਰ/ਬਿਊਰੋ ਨਿਊਜ਼
ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਆਰੋਪ ਹੇਠ ਗਿ੍ਰਫਤਾਰ ਕੀਤੇ ਗਏ ਕਾਂਗਰਸ ਪਾਰਟੀ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਵੀਡੀਓ ਕਾਨਫਰੰਸ ਰਾਹੀਂ ਅੰਮਿ੍ਰਤਸਰ ਦੀ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਓਪੀ ਸੋਨੀ ਨੂੰ ਮੁੜ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਹੁਣ ਉਨ੍ਹਾਂ ਨੂੰ 16 ਅਗਸਤ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਵਰਨਣਯੋਗ ਹੈ ਕਿ ਵਿਜੀਲੈਂਸ ਬਿਊਰੋ ਵੱਲੋਂ 9 ਜੁਲਾਈ ਨੂੰ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਰੱਖਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਵਿਜੀਲੈਂਸ ਬਿਊਰੋ ਅਨੁਸਾਰ ਸਾਬਕਾ ਉਪ ਮੁੱਖ ਮੰਤਰੀ ਨੇ ਸਾਲ 2016 ਤੋਂ ਸਾਲ 2022 ਤੱਕ ਆਮਦਨ ਤੋਂ ਵੱਧ ਜਾਇਦਾਦਾਂ ਹਾਸਲ ਕੀਤੀਆਂ ਹਨ। ਓਪੀ ਸੋਨੀ ਦਾ ਵਿਜੀਲੈਂਸ ਨੂੰ ਅਦਾਲਤ ਵੱਲੋਂ ਦੋ ਦਿਨ ਦਾ ਰਿਮਾਂਡ ਵੀ ਦਿੱਤਾ ਗਿਆ ਸੀ ਅਤੇ 19 ਜੁਲਾਈ ਨੂੰ ਅਦਾਲਤ ਨੇ ਸੋਨੀ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਪਿਛਲੀਆਂ ਅਕਾਲੀ ਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਸਮੇਂ ਪੰਜਾਬ ਵਿਚ ਹੋਏ ਭਿ੍ਰਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਜਾਂਚ ਆਰੰਭੀ ਹੋਈ ਹੈ ਅਤੇ ਇਸ ਜਾਂਚ ਵਿਚ ਕਾਂਗਰਸ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਕਈ ਆਗੂ ਘਿਰ ਵੀ ਚੁੱਕੇ ਹਨ।