1.1 C
Toronto
Thursday, December 18, 2025
spot_img
Homeਪੰਜਾਬਪਰਲ ਗਰੁੱਪ ਘੁਟਾਲੇ ’ਚ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਸਬੰਧੀ ਜਾਂਚ ਸ਼ੁਰੂ

ਪਰਲ ਗਰੁੱਪ ਘੁਟਾਲੇ ’ਚ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਸਬੰਧੀ ਜਾਂਚ ਸ਼ੁਰੂ

ਪਰਲ ਗਰੁੱਪ ਘੁਟਾਲੇ ’ਚ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਸਬੰਧੀ ਜਾਂਚ ਸ਼ੁਰੂ
ਸੀਐਮ ਮਾਨ ਬੋਲੇ, ਲੋਕਾਂ ਦਾ ਪੈਸਾ ਲੋਕਾਂ ਨੂੰ ਹੀ ਦੁਆਵਾਂਗੇ
ਚੰਡੀਗੜ੍ਹ/ਬਿਊਰੋ ਨਿਊਜ਼

ਪਰਲ ਗਰੁੱਪ ਦੇ ਕਰੋੜਾਂ ਰੁਪਏ ਦੇ ਘੁਟਾਲੇ ਵਿਚ ਹੁਣ ਕੁਝ ਵੱਡੇ ਆਗੂਆਂ ਅਤੇ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਸਾਹਮਣੇ ਆ ਰਹੀ ਹੈ। ਪੰਜਾਬ ਵਿਜੀਲੈਂਸ ਨੇ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਟੀਮ ਵਲੋਂ ਰਿਕਾਰਡ ਇਕੱਠਾ ਕਰਨਾ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਮੀਡੀਆ ਦੀ ਰਿਪੋਰਟ ਮੁਤਾਬਕ ਪਰਲ ਗਰੁੱਪ ਦੇ ਜ਼ਰੀਏ ਨਿਵੇਸ਼ ਕਰਨ ਦੀਆਂ ਗੱਲਾਂ ਵੀ ਸਾਹਮਣੇ ਆ ਰਹੀਆਂ ਹਨ। ਵਰਨਣਯੋਗ ਹੈ ਕਿ ਕਰੋੜਾਂ ਰੁਪਏ ਦੇ ਇਸ ਕਥਿਤ ਘੁਟਾਲੇ ਵਿਚ ਪਰਲ ਗਰੁੱਪ ਦੇ ਆਰੋਪੀ ਐਮ.ਡੀ. ਅਤੇ ਮਾਲਕ ਨਿਰਮਲ ਸਿੰਘ ਭੰਗੂ ਨੂੰ ਗਿ੍ਰਫਤਾਰ ਕੀਤਾ ਜਾ ਚੁੱਕਾ ਹੈ। ਸੀਬੀਆਈ ਵਲੋਂ ਵੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਦੋਂ ਕਿ ਈਡੀ ਵਲੋਂ ਪਰਲ ਗਰੁੱਪ ਦੀ ਕਰੋੜਾਂ ਰੁਪਏ ਦੀ ਪ੍ਰਾਪਰਟੀ ਅਟੈਚ ਕੀਤੀ ਗਈ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਹ ਸਪੱਸ਼ਟ ਕਹਿ ਚੁੱਕੇ ਹਨ ਕਿ ਪਰਲ ਗਰੁੱਪ ਕੰਪਨੀ ਵਲੋਂ ਲੋਕਾਂ ਕੋਲੋਂ ਠੱਗੇ ਗਏ ਪੈਸੇ ਉਨ੍ਹਾਂ ਨੂੰ ਵਾਪਸ ਕਰਵਾਏ ਜਾਣਗੇ। ਸੀਐਮ ਮਾਨ ਨੇ ਕਿਹਾ ਕਿ ਪਰਲ ਕੰਪਨੀ ਲੋਕਾਂ ਦੇ ਕਰੋੜਾਂ ਰੁਪਏ ਹੜੱਪ ਕਰ ਚੁੱਕੀ ਹੈ। ਸੀਐਮ ਨੇ ਕਿਹਾ ਕਿ ਸੂਬਾ ਸਰਕਾਰ ਕਾਨੂੰਨੀ ਤਰੀਕੇ ਨਾਲ ਸਾਰੀਆਂ ਮੁਸ਼ਕਲਾਂ ਦੂਰ ਕਰਕੇ ਪਰਲ ਕੰਪਨੀ ਦੀ ਸੰਪਤੀ ਨੂੰ ਆਪਣੇ ਕਬਜ਼ੇ ਵਿਚ ਲਵੇਗੀ ਅਤੇ ਲੋਕਾਂ ਦਾ ਪੈਸਾ ਲੋਕਾਂ ਨੂੰ ਹੀ ਦੁਆਇਆ ਜਾਵੇਗਾ। ਪਰਲ ਗਰੁੱਪ ’ਤੇ ਆਰੋਪ ਹੈ ਕਿ ਉਸ ਨੇ ਦੇਸ਼ ਵਿਚ ਪੰਜ ਕਰੋੜ ਤੋਂ ਜ਼ਿਆਦਾ ਵਿਅਕਤੀਆਂ ਦਾ ਪ੍ਰਾਪਰਟੀ ਵਿਚ ਨਿਵੇਸ਼ ਕਰਵਾਇਆ ਹੈ।
RELATED ARTICLES
POPULAR POSTS