Breaking News
Home / ਪੰਜਾਬ / ਸੁਖਬੀਰ ਬਾਦਲ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ

ਸੁਖਬੀਰ ਬਾਦਲ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ

ਸੁਖਬੀਰ ਬਾਦਲ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ
ਫਿਰੋਜ਼ਪੁਰ-ਫਰੀਦਕੋਟ ਰੇਲ ਲਿੰਕ ਯੋਜਨਾ ਨੂੰ ਰੋਕਣ ਦੀ ਕੀਤੀ ਮੰਗ

ਫਰੀਦਕੋਟ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਵੀਰਵਾਰ ਨੂੰ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਵੀ ਉਨ੍ਹਾਂ ਦੇ ਨਾਲ ਸਨ। ਮੁਲਾਕਾਤ ਦੌਰਾਨ ਦੋਵੇਂ ਆਗੂਆਂ ਨੇ ਇਲਾਕੇ ਦੇ ਕਿਸਾਨਾਂ ਦੇ ਕਹਿਣ ਅਨੁਸਾਰ ਫਿਰੋਜ਼ਪੁਰ-ਫਰੀਦਕੋਟ ਰੇਲ ਲਿੰਕ ਯੋਜਨਾ ਨੂੰ ਰੋਕਣ ਦੀ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਕੋਲੋਂ ਮੰਗ ਕੀਤੀ। ਇਸ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਟਵਿੱਟਰ ਹੈਂਡਲ ’ਤੇ ਇਕ ਪੋਸਟ ਵੀ ਸਾਂਝੀ ਕੀਤੀ ਹੈ। ਫਰੀਦਕੋਟ ਇਲਾਕੇ ਨਾਲ ਸਬੰਧਤ ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹਲਕੇ ਦੇ ਕਿਸਾਨਾਂ ਨੇ ਇਸ ਸਬੰਧੀ ਉਨ੍ਹਾਂ ਨਾਲ ਸੰਪਰਕ ਕੀਤਾ ਸੀ ਕਿ ਇਹ ਰੇਲ ਯੋਜਨਾ ਨਾ ਕੇਵਲ ਉਨ੍ਹਾਂ ਦੀ ਖੇਤੀਯੋਗ ਜ਼ਮੀਨ ਨੂੰ ਵੰਡ ਦੇਵੇਗੀ ਬਲਕਿ ਪਾਣੀ ਦੇ ਕੁਦਰਤੀ ਪ੍ਰਵਾਹ ਦੇ ਰਸਤੇ ’ਚ ਵੀ ਰੁਕਾਵਟ ਪੈਦਾ ਕਰੇਗੀ। ਬੰਟੀ ਰੋਮਾਣਾ ਨੇ ਕਿਹਾ ਕਿ ਹਲਕਾ ਨਿਵਾਸੀਆਂ ਨਾਲ ਹੋਈ ਚਰਚਾ ਤੋਂ ਬਾਅਦ ਪਤਾ ਲੱਗਿਆ ਕਿ ਇਹ ਰੇਲ ਯੋਜਨਾ ਪੂਰੀ ਤਰ੍ਹਾਂ ਟਾਲਣਯੋਗ ਹੈ। ਰੇਲ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਰੇਲ ਮੰਤਰੀ ਨੇ ਸਾਡੀ ਗੱਲ ਨੂੰ ਪੂਰੇ ਧਿਆਨ ਨਾਲ ਸੁਣਿਆ ਅਤੇ ਰੇਲ ਯੋਜਨਾ ਸਬੰਧੀ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਬਡਰੁੱਖਾਂ ਪਹੁੰਚ ਦਿੱਤੀ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ

ਸ਼ੋ੍ਰਮਣੀ ਅਕਾਲੀ ਦਲ ’ਤੇ ਵੀ ਕਸਿਆ ਤੰਜ ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅੱਜ …