-0.4 C
Toronto
Sunday, November 9, 2025
spot_img
Homeਪੰਜਾਬਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ...

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਚੁੱਕੇ ਸਵਾਲ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਚੁੱਕੇ ਸਵਾਲ
ਭਾਰਤੀ ਜਨਤਾ ਪਾਰਟੀ ਨੂੰ ਚੀਮਾ ਨੇ ਮਹਿਲਾਵਾਂ ਅਤੇ ਦਲਿਤ ਵਿਰੋਧੀ ਦੱਸਿਆ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੀਰਵਾਰ ਨੂੰ ਚੰਡੀਗੜ੍ਹ ’ਚ ਇਕ ਪ੍ਰੈਸ ਕਾਨਫਰੰਸ ਕੀਤੀ, ਜਿਸ ’ਚ ਉਨ੍ਹਾਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਸਵਾਲ ਚੁੱਕੇ। ਉਨ੍ਹਾਂ ਭਾਜਪਾ ਨੂੰ ਮਹਿਲਾਵਾਂ, ਬੱਚਿਆਂ, ਆਦਿਵਾਸੀਆਂ, ਘੱਟ-ਗਿਣਤੀਆਂ ਅਤੇ ਦਲਿਤ ਵਿਰੋਧੀ ਦੱਸਿਆ। ਹਰਪਾਲ ਚੀਮਾ ਨੇ ਕਿਹਾ ਕਿ ਦੇਸ਼ ’ਚ ਜਿੱਥੇ-ਜਿੱਥੇ ਵੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੈ ਉਥੇ ਹੀ ਮਹਿਲਾਵਾਂ ਅਤੇ ਬੱਚਿਆਂ ’ਤੇ ਅੱਤਿਆਚਾਰ ਹੋ ਰਹੇ ਹਨ ਅਤੇ ਇਸ ਸਭ ਕੁਝ ਨੂੰ ਅਣਦੇਖਿਆ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਅੰਦਰ ਮਹਿਲਾਵਾਂ ’ਤੇ ਹੋ ਰਹੇ ਜੁਲਮਾਂ ਦੀ ਚੀਕ ਪੁਕਾਰ ਸ਼ਾਇਦ ਸੁਣਾਈ ਨਹੀਂ ਦੇ ਰਹੀ ਜਿਸ ਕਰਕੇ ਉਨ੍ਹਾਂ ਚੁੱਪੀ ਧਾਰੀ ਹੋਈ ਹੈ। ਜਦਕਿ ਪ੍ਰਧਾਨ ਮੰਤਰੀ ਪਿਛਲੇ 9 ਸਾਲਾਂ ਤੋਂ ਲਗਾਤਾਰ ਲੋਕਾਂ ਨੂੰ ਆਪਣੀ ‘ਮਨ ਕੀ ਬਾਤ’ ਸੁਣਾ ਰਹੇ ਹਨ। ਪ੍ਰੰਤੂ ਉਹ ਮਹਿਲਾਵਾਂ, ਆਦਿਵਾਸੀਆਂ ਅਤੇ ਦਲਿਤਾਂ ਦੀ ਗੱਲ ਸੁਣਨ ਤੋਂ ਬਚ ਰਹੇ ਹਨ ਅਤੇ ਨਾ ਹੀ ਉਹ ਸਦਨ ’ਚ ਆ ਕੇ ਇਸ ਸਬੰਧੀ ਕੁੱਝ ਬੋਲ ਰਹੇ ਹਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਸ ਚੁੱਪੀ ਨੂੰ ਮਹਿਲਾਵਾਂ ਅਤੇ ਦਲਿਤ ਵਿਰੋਧੀ ਦੱਸਿਆ। ਉਨ੍ਹਾਂ ਕਿਹਾ ਕਿ ਚੀਨ ਅਤੇ ਅਮਰੀਕਾ ਵਰਗੇ ਦੇਸ਼ ਵੀ ਮਨੀਪੁਰ ਘਟਨਾਕ੍ਰਮ ਨੂੰ ਮੰਦਭਾਗਾ ਦੱਸ ਚੁੱਕੇ ਹਨ ਪੰ੍ਰਤੂ ਸਾਡੇ ਪ੍ਰਧਾਨ ਮੰਤਰੀ ਇਸ ਸਬੰਧੀ ਕੁੱਝ ਵੀ ਬੋਲਣ ਲਈ ਤਿਆਰ ਨਹੀਂ।
RELATED ARTICLES
POPULAR POSTS