Breaking News
Home / ਕੈਨੇਡਾ / Front / ਅੰਮਿ੍ਰਤਸਰ ਏਅਰਪੋਰਟ ’ਤੇ ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਕੋਲੋਂ ਦੋ ਘੰਟੇ ਪੁੱਛਗਿੱਛ

ਅੰਮਿ੍ਰਤਸਰ ਏਅਰਪੋਰਟ ’ਤੇ ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਕੋਲੋਂ ਦੋ ਘੰਟੇ ਪੁੱਛਗਿੱਛ

ਇਮੀਗਰੇਸ਼ਨ ਅਧਿਕਾਰੀਆਂ ਨੇ ਕਿਹਾ : ਦਸਤਾਵੇਜ਼ ਨਹੀਂ ਸਨ ਪੂਰੇ
ਅੰਮਿ੍ਰਤਸਰ/ਬਿਊਰੋ ਨਿਊਜ਼
ਬਰਤਾਨੀਆ ਵਿਚ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਕੋਲੋਂ ਅੱਜ ਵੀਰਵਾਰ ਸਵੇਰੇ ਅੰਮਿ੍ਰਤਸਰ ਦੇ ਏਅਰਪੋਰਟ ’ਤੇ ਕਰੀਬ ਦੋ ਘੰਟੇ ਪੁੱਛਗਿੱਛ ਹੋਈ ਹੈ। ਤਨਮਨਜੀਤ ਸਿੰਘ ਢੇਸੀ ਏਅਰ ਇੰਡੀਆ ਦੀ ਫਲਾਈਟ ਵਿਚ ਬਰਮਿੰਘਮ ਤੋਂ ਅੰਮਿ੍ਰਤਸਰ ਪਹੁੰਚੇ ਸਨ। ਜਦੋਂ ਉਹ ਅੰਮਿ੍ਰਤਸਰ ਦੇ ਏਅਰਪੋਰਟ ਪਹੁੰਚੇ ਤਾਂ ਇਮੀਗਰੇਸ਼ਨ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਰੋਕ ਲਿਆ ਗਿਆ। ਮੀਡੀਆ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਇਮੀਗਰੇਸ਼ਨ ਅਧਿਕਾਰੀਆਂ ਦਾ ਕਹਿਣਾ ਸੀ ਕਿ ਅੰਮਿ੍ਰਤਸਰ ਪਹੁੰਚੇ ਤਨਮਨਜੀਤ ਸਿੰਘ ਢੇਸੀ ਕੋਲ ਜ਼ਰੂਰੀ ਦਸਤਾਵੇਜ਼ ਨਹੀਂ ਸਨ। ਉਨ੍ਹਾਂ ਕੋਲ ਓਵਰਸੀਜ਼ ਸਿਟੀਜਨ ਆਫ ਇੰਡੀਆ ਕਾਰਡ ਨਹੀਂ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਏਅਰਪੋਰਟ ’ਤੇ ਰੋਕ ਲਿਆ ਗਿਆ। ਇਸ ਦੌਰਾਨ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਗਈ ਅਤੇ ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਉਹ ਯੂ.ਕੇ. ਵਿਚ ਸੰਸਦ ਮੈਂਬਰ ਹਨ। ਇਸ ਤੋਂ ਬਾਅਦ ਇਮੀਗਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਦਸਤਾਵੇਜ਼ ਪੂਰੇ ਕਰਨ ਲਈ ਕਿਹਾ। ਤਕਰੀਬਨ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਤਨਮਨਜੀਤ ਸਿੰਘ ਢੇਸੀ ਹੋਰਾਂ ਨੇ ਆਪਣੇ ਦਸਤਾਵੇਜ਼ ਪੂੁਰੇ ਕਰ ਲਏ ਅਤੇ ਉਨ੍ਹਾਂ ਨੂੰ ਏਅਰਪੋਰਟ ਤੋਂ ਬਾਹਰ ਜਾਣ ਦਿੱਤਾ ਗਿਆ।

Check Also

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਹੈਲੀਕਾਪਟਰ ’ਚ ਚੜ੍ਹਦੇ ਸਮੇਂ ਡਿੱਗੀ

ਮਾਮੂਲੀ ਸੱਟਾਂ ਤੋਂ ਬਾਅਦ ਬੈਨਰਜੀ ਚੋਣ ਪ੍ਰਚਾਰ ਲਈ ਹੋਈ ਰਵਾਨਾ ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ …