0.2 C
Toronto
Wednesday, December 3, 2025
spot_img
Homeਨਜ਼ਰੀਆਪੰਜਾਬੀ ਕਾਨਫਰੰਸ, ਯੂ. ਕੇ. 2023 'ਚ ਡਾ. ਕਥੂਰੀਆ ਨੇ ਵਿਸ਼ੇਸ਼ ਮਹਿਮਾਨ ਵਜੋਂ...

ਪੰਜਾਬੀ ਕਾਨਫਰੰਸ, ਯੂ. ਕੇ. 2023 ‘ਚ ਡਾ. ਕਥੂਰੀਆ ਨੇ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ

ਵਿਸ਼ਵ ਪੰਜਾਬੀ ਸਭਾ ਕਨੇਡਾ ਦੇ ਭਾਰਤ ਪ੍ਰਧਾਨ ਲੈਕਚਰਾਰ ਬਲਬੀਰ ਕੌਰ ਰਾਏਕੋਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਂ-ਬੋਲੀ ਪੰਜਾਬੀ ਦਾ ਸੁਨੇਹਾ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੇ ਹਰ ਘਰ ਤੱਕ ਲੈ ਕੇ ਜਾਣ ਲਈ ਹਮੇਸ਼ਾ ਤੱਤਪਰ ਵਿਸ਼ਵ ਪੰਜਾਬੀ ਸਭਾ ਕਨੇਡਾ ਦੇ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਵੱਲੋਂ ਪੰਜਾਬੀ ਕਾਨਫਰੰਸ ਯੂ ਕੇ 2023 ਫਾਲਕਨਸ ਪ੍ਰਾਇਮਰੀ ਸਕੂਲ, ਪੰਜਾਬੀ ਜਿਪਸੀ, ਲੈਸਟਰ ਯੂ ਕੇ ਵਿਖੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪੰਜਾਬੀ ਕਾਨਫਰੰਸ ਯੂ.ਕੇ 2023 ਦੇ ਉਦਘਾਟਨੀ ਸਮਾਰੋਹ ਦੌਰਾਨ ਡਾ. ਦਲਬੀਰ ਸਿੰਘ ਕਥੂਰੀਆ ਨੇ ਦੀਵਾ ਬਾਲਣ ਦੀ ਰਸਮ ਅਦਾ ਕੀਤੀ। ਆਪਣੇ ਭਾਸ਼ਣ ਦੌਰਾਨ ਡਾ. ਦਲਬੀਰ ਸਿੰਘ ਕਥੂਰੀਆ ਨੇ ਕਿਹਾ ਕਿ ਮਾਂ ਬੋਲੀ ਪੰਜਾਬੀ ਨੂੰ ਵਿਸਾਰ ਕੇ ਤਰੱਕੀ ਕਦੇ ਵੀ ਨਹੀਂ ਕੀਤੀ ਜਾ ਸਕਦੀ। ਭਾਵੇਂ ਅਸੀਂ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੇ ਬਹੁਤ ਤਰੱਕੀ ਕੀਤੀ ਹੈ ਪਰੰਤੂ ਆਪਣੀ ਮਾਂ ਬੋਲੀ ਪੰਜਾਬੀ ਅਤੇ ਪੰਜਾਬ ਤੋਂ ਕਦੇ ਵੀ ਦੂਰ ਨਹੀਂ ਹੋਏ। ਉਹਨਾਂ ਨੇ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਵੇਂ ਵਿਦੇਸ਼ਾਂ ਵਿੱਚ ਵਸਣ ਲਈ ਤੁਸੀਂ ਹੋਰ ਭਾਸ਼ਾਵਾਂ ਸਿੱਖੋ ਪਰ ਆਪਣੀ ਮਾਂ ਬੋਲੀ ਨੂੰ ਵੀ ਪਿਆਰ ਕਰੋ। ਉਨ੍ਹਾਂ ਨੇ ਸਰਕਾਰਾਂ ਨੂੰ ਵੀ ਪੰਜਾਬ ਵਿੱਚ ਪੰਜਾਬੀ ਨੂੰ ਬਣਦਾ ਰੁਤਬਾ ਦੇਣ ਲਈ ਕਿਹਾ। ਇਸ ਮੌਕੇ ਡਾ. ਦਲਬੀਰ ਸਿੰਘ ਕਥੂਰੀਆ ਨੇ ਕਿਹਾ ਕਿ ਪੰਜਾਬੀ ਭਾਸ਼ਾ ਦੇ ਪਸਾਰ ਲਈ ਇਸ ਤਰ੍ਹਾਂ ਦੇ ਸਮਾਗਮ ਵਿਸ਼ਵ ਪੰਜਾਬੀ ਸਭਾ ਕਨੇਡਾ ਪੂਰੇ ਵਿਸ਼ਵ ਵਿੱਚ ਕਰਨ ਜਾ ਰਹੀ ਹੈ। ਜਿਸ ਵਿੱਚ ਸਾਡਾ ਆਉਣ ਵਾਲਾ ਭਵਿੱਖ ਛੋਟੇ ਬੱਚੇ ਜਿਨ੍ਹਾਂ ਨੂੰ ਮਾਂ-ਬੋਲੀ ਪੰਜਾਬੀ ਤੋਂ ਦੂਰ ਕੀਤਾ ਜਾ ਰਿਹਾ ਹੈ, ਸਾਡੀ ਸਭਾ ਦਾ ਮੁੱਖ ਮੰਤਵ ਉਹਨਾਂ ਨੂੰ ਮਾਂ-ਬੋਲੀ ਪੰਜਾਬੀ ਨਾਲ ਜੋੜਨਾ ਤੇ ਪੰਜਾਬੀ ਪ੍ਰਤੀ ਪਿਆਰ ਪੈਦਾ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ 23 ਸਤੰਬਰ ਤੋਂ ਲੈ ਕੇ 27 ਸਤੰਬਰ ਤੱਕ ਪੂਰੇ ਪੰਜਾਬ ਵਿੱਚ ਮਾਂ-ਬੋਲੀ ਪੰਜਾਬੀ ਦਾ ਸੁਨੇਹਾ ਘਰ-ਘਰ ਤੱਕ ਲੈ ਕੇ ਜਾਣ ਲਈ ਇੱਕ ਜਾਗਰੂਕਤਾ ਬੱਸ ਯਾਤਰਾ ਕੱਢੀ ਜਾ ਰਹੀ ਹੈ। ਜਿਸਦਾ ਉਦਘਾਟਨ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਇਹ ਰੈਲੀ ਚੰਡੀਗੜ੍ਹ ਤੋਂ ਸ਼ੁਰੂ ਹੋ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚੋਂ ਹੁੰਦੀ ਹੋਈ 27 ਸਤੰਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੰਪੰਨ ਹੋਵੇਗੀ। ਉਪਰੰਤ ਵਿਸ਼ਵ ਪੰਜਾਬੀ ਸਭਾ ਕਨੇਡਾ ਵੱਲੋਂ ਦੁਬਾਈ ਵਿਖੇ 29 ਤੇ 30 ਸਤੰਬਰ ਨੂੰ ਪਹਿਲੀ ਵਿਸ਼ਵ ਪੰਜਾਬੀ ਕਾਨਫਰੰਸ ਕੀਤੀ ਜਾਵੇਗੀ। ਡਾ ਦਲਬੀਰ ਸਿੰਘ ਕਥੂਰੀਆ ਵੱਲੋਂ ਸੁੱਖੀ ਬਾਠ, ਬਲਵਿੰਦਰ ਸਿੰਘ ਚਾਹਲ ਅਤੇ ਪੰਜਾਬੀ ਕਾਨਫ਼ਰੰਸ ਯੂ ਕੇ 2023 ਵਿੱਚ ਸ਼ਾਮਿਲ ਹੋਏ ਸਾਰੇ ਵਿਦਵਾਨਾਂ, ਸਾਹਿਤਕਾਰਾਂ, ਕਵੀ ਸਹਿਬਾਨ ਅਤੇ ਪੰਜਾਬੀਆਂ ਨੂੰ ਜਾਗਰੂਕਤਾ ਬੱਸ ਰੈਲੀ ਵਿੱਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਲਈ ਹਾਰਦਿਕ ਸੱਦਾ ਦਿੱਤਾ ਗਿਆ ਅਤੇ ਪਹਿਲੀ ਵਿਸ਼ਵ ਪੰਜਾਬੀ ਕਾਨਫਰੰਸ ਦੁਬਈ ਲਈ ਵੀ ਸੱਦਾ ਦਿੱਤਾ ਗਿਆ।

 

RELATED ARTICLES
POPULAR POSTS