ਪਾਕਿਸਤਾਨੀ ਰੇਂਜਰਾਂ ਨੇ ਇਨ੍ਹਾਂ ਨੌਜਵਾਨਾਂ ਤੋਂ ਕੀਤੀ ਪੁੱਛਗਿੱਛ
ਫ਼ਿਰੋਜ਼ਪੁਰ/ਬਿਊਰੋ ਨਿਊਜ਼ : ਸਤਲੁਜ ਦਰਿਆ ‘ਚ ਰੁੜ੍ਹ ਕੇ ਦੋ ਭਾਰਤੀ ਨੌਜਵਾਨ ਪਾਕਿਸਤਾਨ ਦੇ ਇਲਾਕੇ ਵਿਚ ਦਾਖਲ ਹੋ ਗਏ ਜਿੱਥੇ ਇਨ੍ਹਾਂ ਨੂੰ ਪਾਕਿਸਤਾਨੀ ਰੇਂਜਰਾਂ ਨੇ ਹਿਰਾਸਤ ਵਿਚ ਲੈ ਲਿਆ। ਲੁਧਿਆਣਾ ਦੇ ਕਸਬਾ ਸਿੱਧਵਾਂ ਬੇਟ ‘ਚ ਪੈਂਦੇ ਪਿੰਡ ਪਰਜੀਆ ਭਿਹਾਰੀ ਦੇ ਇਹ ਨੌਜਵਾਨ ਸਤਲੁਜ ਦਰਿਆ ਵਿਚ ਰੁੜ੍ਹ ਗਏ ਸਨ ਤੇ ਇੱਥੇ ਗਜਨੀ ਵਾਲਾ ਦੇ ਕੋਲੋਂ ਸਤਲੁਜ ਦਰਿਆ ਰਾਹੀਂ ਪਾਕਿਸਤਾਨ ਪਹੁੰਚ ਗਏ ਸਨ। ਇਨ੍ਹਾਂ ਦੀ ਸ਼ਨਾਖ਼ਤ ਰਤਨਪਾਲ ਸਿੰਘ (25) ਪੁੱਤਰ ਮਹਿੰਦਰ ਸਿੰਘ ਅਤੇ ਹਰਵਿੰਦਰ ਸਿੰਘ (26) ਪੁੱਤਰ ਮੁਖ਼ਤਿਆਰ ਸਿੰਘ ਵਜੋਂ ਹੋਈ ਹੈ। ਬੀਐਸਐਫ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੂੰ ਪਾਕਿਸਤਾਨੀ ਰੇਂਜਰਾਂ ਨੇ ਜਾਣੂ ਕਰਾਇਆ ਹੈ। ਇਸ ਬਾਰੇ ਦੋਵਾਂ ਧਿਰਾਂ ਵਿਚਾਲੇ ਫ਼ਲੈਗ ਮੀਟਿੰਗ ਵੀ ਹੋਈ ਹੈ, ਜਿਸ ਵਿਚ ਇਨ੍ਹਾਂ ਨੌਜਵਾਨਾਂ ਨੂੰ ਵਾਪਸ ਭਾਰਤ ਭੇਜਣ ਲਈ ਕਿਹਾ ਗਿਆ ਸੀ। ਜਵਾਬ ਵਿਚ ਪਾਕਿਸਤਾਨੀ ਰੇਂਜਰਾਂ ਨੇ ਪੁੱਛਗਿੱਛ ਪੂਰੀ ਹੋਣ ਮਗਰੋਂ ਇਨ੍ਹਾਂ ਨੂੰ ਵਾਪਸ ਭੇਜਣ ਦੀ ਹਾਮੀ ਵੀ ਭਰੀ ਸੀ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ
ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …