ਬੀਸੀ ਦੇ ਗੁਰਦੁਆਰਾ ਸਾਹਿਬਾਨਾਂ ਵੱਲੋਂ ਭਰਪੂਰ ਸਹਿਯੋਗ
ਸਰੀ/ਡਾ. ਗੁਰਵਿੰਦਰ ਸਿੰਘ : ਸਿੱਖ ਮੋਟਰ ਸਾਈਕਲ ਕਲੱਬ ਵੱਲੋਂ ਕੈਨੇਡਾ ਵਿੱਚ ਸ਼ੂਗਰ ਰੋਗ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਉਪਰਾਲਾ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਹਿੱਸਾ ਲਿਆ। ਸਿੱਖ ਮੋਟਰ ਸਾਈਕਲ ਕਲੱਬ ਓਨਟੈਰੀਓ ਵੱਲੋਂ ਸ਼ੁਰੂ ਕੀਤੇ ਯਤਨਾਂ ਨੂੰ ਬੀਸੀ ਦੇ ਗੁਰਦੁਆਰਾ ਸਾਹਿਬਾਨਾਂ ਵਿੱਚ ਭਰਪੂਰ ਸਹਿਯੋਗ ਮਿਲਿਆ। ਸਿੱਖ ਮੋਟਰ ਸਾਈਕਲ ਕਲੱਬ ਦੇ ਮੈਂਬਰਾਂ ਨੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਹਾਜ਼ਰੀ ਲਵਾਈ ਤੇ ਸੰਗਤਾਂ ਨੇ ਭਰਪੂਰ ਸਹਿਯੋਗ ਬਖਸ਼ਿਆ। ਇਸ ਤੋਂ ਪਹਿਲਾਂ ਵੀ ਸਿੱਖ ਨੌਜਵਾਨਾਂ ਨੇ ਕੈਨੇਡਾ ਭਰ ਵਿਚ ਕੈਂਸਰ ਖਿਲਾਫ ਮੁਹਿੰਮ ਚਲਾਈ ਸੀ, ਜਦਕਿ ਮੂਲ ਵਾਸੀ ਬੱਚਿਆਂ ਦੇ ਪਿੰਜਰ ਮਿਲਣ ਸਮੇਂ, ਉਸ ਪੀੜਤ ਭਾਈਚਾਰੇ ਲਈ ਸਭ ਤੋਂ ਪਹਿਲਾਂ ਹਾਅ ਦਾ ਨਾਅਰਾ ਮਾਰਨ ਵਾਲੇ ਵੀ ਸਿੱਖ ਨੌਜਵਾਨ ਹੀ ਸਨ। ਇੱਥੇ ਜ਼ਿਕਰਯੋਗ ਹੈ ਕਿ ਹੈਲਮਟ ਤੋਂ ਬਿਨਾਂ ਦਸਤਾਰ ਸਜਾ ਕੇ, ਬੀਸੀ, ਕੈਨੇਡਾ ਵਿੱਚ ਮੋਟਰਸਾਈਕਲ ਚਲਾਉਣ ਦਾ ਕੇਸ ਜਿੱਤਣ ਦਾ ਸਿਹਰਾ ਭਾਈ ਅਵਤਾਰ ਸਿੰਘ ਢਿੱਲੋਂ ਦੇ ਸਿਰ ਬੱਝਦਾ ਹੈ ਜਿਨ੍ਹਾਂ ਵੱਲੋਂ ਮਗਰੋਂ ਸਿੱਖ ਮੋਟਰਸਾਈਕਲ ਕਲੱਬ ਦੀ ਸਥਾਪਨਾ ਵਿੱਚ ਭੂਮਿਕਾ ਨਿਭਾਈ ਗਈ।
Check Also
ਸੀਨੀਅਰਾਂ ਦੀ ਭਲਾਈ ਨਾਲ ਜੋੜ ਕੇ ਫਲਾਵਰ ਸਿਟੀ ਫਰੈਂਡਜ਼ ਕਲੱਬ ਨੇ ਮਨਾਇਆ ‘ਕੈਨੇਡਾ ਡੇਅ’
ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 6 ਜੁਲਾਈ ਨੂੰ ਫਲਾਵਰ ਸਿਟੀ ਫਰੈਂਡਜ਼ ਸੀਨੀਅਰਜ਼ ਕਲੱਬ ਨੇ ਸਥਾਨਕ …