ਬਰੈਂਪਟਨ/ਡਾ. ਝੰਡ : ਪ੍ਰਾਪਤ ਸੂਚਨਾ ਅਨੁਸਾਰ ਸਿੱਧਵਾਂ ਕਲਾਂ ਦੀ ਸਿੱਖ ਸੰਗਤ ਵੱਲੋਂ ਛੇਵੇਂ ਗੁਰੂ ਸ੍ਰੀ ਗੁਰੁ ਹਰਗੋਬਿੰਦ ਸਾਹਿਬ ਜੀ ਦੇ ਆਗਮਨ-ਪੁਰਬ ਨੂੰ ਮੁੱਖ ਰੱਖਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਖੰਡ ਪਾਠ ਗੁਰਦੁਆਰਾ ਜੋਤ ਪ੍ਰਕਾਸ਼ ਸਾਹਿਬ ਦੇ ਹਾਲ ਨੰਬਰ 6 ਵਿਖੇ ਸ਼ੁੱਕਰਵਾਰ 4 ਅਗਸਤ ਨੂੰ 12.00 ਵਜੇ ਆਰੰਭ ਕਰਵਾਇਆ ਜਾਏਗਾ ਅਤੇ ਇਨ੍ਹਾਂ ਦਾ ਭੋਗ 6 ਅਗਸਤ ਐਤਵਾਰ ਨੂੰ ਸਵੇਰੇ 10.00 ਵਜੇ ਪਵੇਗਾ। ਇਹ ਗੁਰਦੁਆਰਾ ਸਾਹਿਬ 135 ਸਨਪੈਕ ਬੁਲੇਵਾਰਡ ‘ઑਤੇ ਸਥਿਤ ਹੈ। ਉਪਰੰਤ, ਰਾਗੀ ਸਿੰਘਾਂ ਵੱਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਜਾਏਗਾ ਅਤੇ ਢਾਡੀ ਸਿੰਘਾਂ ਵੱਲੋਂ 12.00 ਵਜੇ ਤੀਕ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਮੁਗ਼ਲਾਂ ਨਾਲ ਹੋਈਆਂ ਲੜਾਈਆਂ ਬਾਰੇ ਇਤਿਹਾਸਕ ਵਾਰਾਂ ਦਾ ਗਾਇਨ ਕੀਤਾ ਜਾਏਗਾ। ਇਸ ਦੌਰਾਨ ਗੁਰੂ ਕਾ ਲੰਗਰ ਅਟੁੱਟ ਵਰਤੇਗਾ। ਸਮੂਹ ਸੰਗਤ ਨੂੰ ਗੁਰਦੁਆਰਾ ਸਾਹਿਬ ਵਿਖੇ ਦਰਸ਼ਨ ਦੇਣ ਦੀ ਬੇਨਤੀ ਕੀਤੀ ਜਾਂਦੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ +1 (647)701-5166 ਜਾਂ +1 (647)299-1610 ‘ਤੇ ਫ਼ੋਨ ਕਰਕੇ ਪ੍ਰਾਪਤ ਕੀਤੀ ਜਾ ਸਕਦੀ ਹੈ।
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ-ਪੁਰਬ ਦੀ ਖੁਸ਼ੀ ‘ઑਚ ਗੁਰਬਾਣੀ ਦਾ ਅਖੰਡ ਪਾਠ 4, 5 ਤੇ 6 ਅਗਸਤ ਨੂੰ
RELATED ARTICLES

