Breaking News
Home / ਹਫ਼ਤਾਵਾਰੀ ਫੇਰੀ / ਲੋਕ ਸਭਾ ਵਿਚ ‘ਦਿੱਲੀ ਸਰਵਿਸ ਬਿੱਲ’ ਪਾਸ

ਲੋਕ ਸਭਾ ਵਿਚ ‘ਦਿੱਲੀ ਸਰਵਿਸ ਬਿੱਲ’ ਪਾਸ

ਅਮਿਤ ਸ਼ਾਹ ਬੋਲੇ : ਕੇਂਦਰ ਸਰਕਾਰ ਨੂੰ ਦਿੱਲੀ ਸਬੰਧੀ ਕਾਨੂੰਨ ਬਣਾਉਣ ਦਾ ਅਧਿਕਾਰ
ਨਵੀਂ ਦਿੱਲੀ : ਸੰਸਦ ਦੇ ਮਾਨਸੂਨ ਇਜਲਾਸ ਦਾ ਵੀਰਵਾਰ, ਯਾਨੀ 3 ਅਗਸਤ ਨੂੰ 11ਵਾਂ ਦਿਨ ਸੀ। ਲੋਕ ਸਭਾ ਵਿਚ ਦਿੱਲੀ ਸਰਵਿਸ ਬਿੱਲ ਪਾਸ ਕਰ ਦਿੱਤਾ ਗਿਆ। ਲੋਕ ਸਭਾ ਵਿਚ ਦੋ ਵਜੇ ਦਿੱਲੀ ਆਡੀਨੈਂਸ ਬਿੱਲ ‘ਤੇ ਚਰਚਾ ਸ਼ੁਰੂ ਹੋ ਗਈ ਸੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਵਿਰੋਧੀ ਦਲਾਂ ਨੂੰ ਗਠਜੋੜ ਦਾ ਨਹੀਂ, ਦਿੱਲੀ ਬਾਰੇ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚਾਹੇ ਕਿੰਨੇ ਵੀ ਗਠਜੋੜ ਬਣਾ ਲਓ, ਸਰਕਾਰ ਤਾਂ ਨਰਿੰਦਰ ਮੋਦੀ ਦੀ ਹੀ ਆ ਰਹੀ ਹੈ। ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਦਿੱਲੀ ਸਬੰਧੀ ਕਾਨੂੰਨ ਬਣਾਉਣ ਦਾ ਅਧਿਕਾਰ ਹੈ। ਇਤਿਹਾਸਕ ਪਿਛੋਕੜ ਦਾ ਜ਼ਿਕਰ ਕਰਦੇ ਹੋਏ ਸ਼ਾਹ ਨੇ ਕਿਹਾ ਕਿ ਪੱਟਾਭੀ ਸੀਤਾਰਮਈਆ ਕਮੇਟੀ ਨੇ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦੇਣ ਦੀ ਸਿਫਾਰਿਸ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਜਦੋਂ ਇਹ ਮਾਮਲਾ ਤੱਤਕਾਲੀ ਸੰਵਿਧਾਨ ਸਭਾ ਦੇ ਸਾਹਮਣੇ ਆਇਆ ਤਾਂ ਪੰਡਿਤ ਜਵਾਹਰ ਲਾਲ ਨਹਿਰੂ, ਸਰਦਾਰ ਪਟੇਲ, ਰਾਜਾਜੀ (ਰਾਜਗੋਪਾਲਾਚਾਰੀ), ਡਾ. ਰਾਜੇਂਦਰ ਪ੍ਰਸਾਦ ਅਤੇ ਡਾ: ਭੀਮ ਰਾਓ ਅੰਬੇਡਕਰ ਨੇ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦੇਣ ਦਾ ਵਿਰੋਧ ਕੀਤਾ ਸੀ। ਇਸੇ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬੋਲਣ ਤੋਂ ਬਾਅਦ ਕਾਂਗਰਸ ਆਗੂ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਸ਼ਾਹ ਦੇ ਮੂੰਹ ਵਿਚੋਂ ਨਹਿਰੂ ਦੀ ਤਾਰੀਫ ਚੰਗੀ ਲੱਗੀ। ਇਸ ਤੋਂ ਬਾਅਦ ਸ਼ਾਹ ਨੇ ਕਿਹਾ ਕਿ ਮੈਂ ਤਾਰੀਫ ਨਹੀਂ ਕੀਤੀ, ਤੁਹਾਨੂੰ ਲੱਗਦਾ ਹੈ ਤਾਂ ਮੰਨ ਲਓ।
‘ਆਪ’ ਦਾ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਰਿੰਕੂ ਲੋਕ ਸਭਾ ‘ਚੋਂ ਮੁਅੱਤਲ
ਨਵੀਂ ਦਿੱਲੀ : ਜਲੰਧਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੂੰ ਲੋਕ ਸਭਾ ਦੇ ਮਾਨਸੂਨ ਇਜਲਾਸ ਦੇ ਰਹਿੰਦੇ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਸੁਸ਼ੀਲ ਰਿੰਕੂ ਦੇ ਖਿਲਾਫ ਲੋਕ ਸਭਾ ਦੇ ਸਪੀਕਰ ਨੇ ਇਹ ਫੈਸਲਾ ਸੰਸਦ ਵਿਚ ਭਾਜਪਾ ਅਤੇ ਭਾਜਪਾ ਦੇ ਸਮਰਥਕ ਦਲਾਂ ਵਲੋਂ ਲਿਆਂਦੇ ਗਏ ਮਤੇ ਤੋਂ ਬਾਅਦ ਲਿਆ ਹੈ। ਸੁਸ਼ੀਲ ਰਿੰਕੂ ਨੇ ਲੋਕ ਸਭਾ ਵਿਚ ਦਿੱਲੀ ਸਬੰਧੀ ਲਿਆਂਦੇ ਗਏ ਬਿੱਲ ਦਾ ਵਿਰੋਧ ਕੀਤਾ ਅਤੇ ਬੇਲ ਵਿਚ ਜਾ ਕੇ ਕਾਪੀਆਂ ਫਾੜ ਦਿੱਤੀਆਂ ਸਨ। ਦਰਅਸਲ ਲੋਕ ਸਭਾ ਵਿਚ ਦਿੱਲੀ ‘ਚ ਆਮ

‘ਆਪ’ ਨੂੰ ਚੰਡੀਗੜ੍ਹ ‘ਚ ਜਗ੍ਹਾ ਦੇਣ ਤੋਂ ਯੂਟੀ ਪ੍ਰਸ਼ਾਸਨ ਦਾ ਇਨਕਾਰ
ਚੰਡੀਗੜ੍ਹ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਚੰਡੀਗੜ੍ਹ ਵਿਚ ਆਮ ਆਦਮੀ ਪਾਰਟੀ ਦੇ ਦਫਤਰ ਲਈ ਜਗ੍ਹਾ ਨਹੀਂ ਮਿਲੇਗੀ। ਆਮ ਆਦਮੀ ਪਾਰਟੀ ਦੀ ਇਸ ਮੰਗ ਨੂੰ ਵੱਡਾ ਝਟਕਾ ਲੱਗਾ ਹੈ, ਕਿਉਂਕਿ ਚੰਡੀਗੜ੍ਹ ਪ੍ਰਸ਼ਾਸਨ ਨੇ ‘ਆਪ’ ਦੀ ਇਹ ਮੰਗ ਠੁਕਰਾ ਦਿੱਤੀ ਹੈ। ਯੂਟੀ ਪ੍ਰਸ਼ਾਸਨ ਨੇ ਇਸਦਾ ਕਾਰਨ ਪਿਛਲੇ 20 ਸਾਲ ਤੋਂ ਚੰਡੀਗੜ੍ਹ ‘ਚ ਆਮ ਆਦਮੀ ਪਾਰਟੀ ਦਾ ਕੋਈ ਵੀ ਸੰਸਦ ਮੈਂਬਰ ਨਾ ਹੋਣਾ ਦੱਸਿਆ ਹੈ। ਧਿਆਨ ਰਹੇ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਚੰਡੀਗੜ੍ਹ

 

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਜਥੇਦਾਰ ਗਿਆਨੀ ਰਘਬੀਰ ਸਿੰਘ, ਐਡਵੋਕੇਟ ਧਾਮੀ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਸ਼ਾਮਲ ਅੰਮ੍ਰਿਤਸਰ/ਬਿਊਰੋ ਨਿਊਜ਼ …