Breaking News
Home / ਪੰਜਾਬ / ਦਲਿਤਾਂ ਨਾਲ ਹੋ ਰਹੀ ਧੱਕੇਸ਼ਾਹੀ ਵਿਰੁੱਧ ਰਾਜਪਾਲ ਨੂੰ ਮੰਗ ਪੱਤਰ

ਦਲਿਤਾਂ ਨਾਲ ਹੋ ਰਹੀ ਧੱਕੇਸ਼ਾਹੀ ਵਿਰੁੱਧ ਰਾਜਪਾਲ ਨੂੰ ਮੰਗ ਪੱਤਰ

ਬਸਪਾ ਵੱਲੋਂ 13 ਅਗਸਤ ਨੂੰ ਜਲੰਧਰ ‘ਚ ਦਲਿਤ ਮਹਾਪੰਚਾਇਤ ਕਰਨ ਦਾ ਐਲਾਨ
ਚੰਡੀਗੜ/ਬਿਊਰੋ ਨਿਊਜ਼ : ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਦੀ ਅਗਵਾਈ ਹੇਠ ਪੰਜ ਮੈਂਬਰੀ ਵਫਦ ਨੇ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਚੰਡੀਗੜ ਸਥਿਤ ਰਾਜ ਭਵਨ ਵਿਖੇ ਮੁਲਾਕਾਤ ਕੀਤੀ। ਵਫ਼ਦ ਨੇ ਰਾਜਪਾਲ ਨੂੰ ਮਨੀਪੁਰ ਹਿੰਸਾ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਅਤੇ ਪੰਜਾਬ ਸਰਕਾਰ ‘ਚ ਦਲਿਤਾਂ ਨਾਲ ਹੋ ਰਹੀ ਧੱਕੇਸ਼ਾਹੀ ਨੂੰ ਰੋਕਣ ਲਈ ਮੰਗ ਪੱਤਰ ਦਿੱਤਾ। ਇਸਦੇ ਨਾਲ ਹੀ ਬਸਪਾ ਦੇ ਵਫ਼ਦ ਨੇ ਦਲਿਤਾਂ ਨੂੰ ਇਨਸਾਫ ਦਿਵਾਉਣ ਲਈ ਜਲੰਧਰ ਵਿਖੇ 13 ਅਗਸਤ ਨੂੰ ਦਲਿਤ ਮਹਾਪੰਚਾਇਤ ਕਰਨ ਦਾ ਐਲਾਨ ਕੀਤਾ।
ਗੜੀ ਨੇ ਰਾਜਪਾਲ ਨੂੰ ਕਿਹਾ ਕਿ ਪੰਜਾਬ ਦੇ ਜਲੰਧਰ ਜਿਲੇ ‘ਚ ਪੁਲਿਸ ਪ੍ਰਸ਼ਾਸਨ ਵੱਲੋਂ ਦਲਿਤਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। 23 ਜੁਲਾਈ ਨੂੰ ਜਲੰਧਰ ‘ਚ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ 163 ਦਲਿਤਾਂ ‘ਤੇ ਪੰਜਾਬ ਪੁਲਿਸ ਨੇ ਝੂਠਾ ਕੇਸ ਦਰਜ ਕੀਤਾ। ਇਸ ਤੋਂ ਪਹਿਲਾਂ ਜਲੰਧਰ ਪੁਲਿਸ ਨੇ ਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਲਾਗੂ ਕਰਵਾਉਣ ਲਈ ਦਲਿਤ ਵਿਦਿਆਰਥੀ ‘ਤੇ ਲਾਠੀਚਾਰਜ ਕੀਤਾ। ਉੱਧਰ ਸੂਬਾ ਸਰਕਾਰ ਨੇ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਢਾਂਚੇ ਨੂੰ ਖੋਰਾ ਲਾਉਂਦੇ ਹੋਏ ਮੈਂਬਰਾਂ ਦੀ ਗਿਣਤੀ 10 ਤੋਂ 5 ਕਰ ਦਿੱਤੀ ਅਤੇ ਚੇਅਰਮੈਨ ਦਾ ਅਹੁਦਾ ਡੇਢ ਸਾਲ ਤੋਂ ਖਾਲੀ ਹੈ। ਉਨਾਂ ਕਿਹਾ ਕਿ ਸੂਬੇ ‘ਚ ਜਾਅਲੀ ਐੱਸਸੀ ਸਰਟੀਫਿਕੇਟਾਂ ਦੇ ਮਾਮਲੇ ਦੀ ਜਾਂਚ ਸਹੀ ਢੰਗ ਨਾਲ ਨਹੀਂ ਹੋ ਰਹੀ ਹੈ ਅਤੇ ਲਾਅ ਅਫਸਰਾਂ ਦੀ ਭਰਤੀ ‘ਚ ਅਨੁਸੂਚਿਤ ਜਾਤੀਆਂ ਨੂੰ ਅਣਗੌਲਿਆ ਕਰ ਦਿਤਾ ਹੈ।
ਬਸਪਾ ਦੇ ਵਫ਼ਦ ਨੇ ਰਾਜਪਾਲ ਤੋਂ ਅਪੀਲ ਕੀਤੀ ਕਿ ਕਿਸਾਨਾਂ ਤੇ ਖੇਤੀ ਦੀ ਗਿਰਦਾਵਰੀ ਦੇ ਨਾਲ ਨਾਲ ਜਾਤੀ ਧਰਮ ਦੇ ਵਿਤਕਰੇ ਤੋਂ ਉਪਰ ਉੱਠਕੇ ਗਰੀਬਾਂ ਤੇ ਮਜ਼ਦੂਰਾਂ ਦੇ ਕੱਚੇ ਮਕਾਨਾਂ ਤੇ ਡਿੱਗੇ ਮਕਾਨਾਂ ਦਾ ਮੁਆਵਜ਼ਾ ਵੀ ਤੁਰੰਤ ਹੀ ਦਿੱਤਾ ਜਾਵੇ।
ਚੰਡੀਗੜ ਵਿੱਚ ਪਾਰਟੀ ਦਫ਼ਤਰ ਲਈ ਜ਼ਮੀਨ ਮੰਗੀ
ਬਸਪਾ ਦੇ ਵਫ਼ਦ ਨੇ ਰਾਜਪਾਲ ਬਨਵਾਰੀ ਲਈ ਪੁਰੋਹਿਤ ਨੂੰ ਮੰਗ ਪੱਤਰ ਸੌਂਪਦੇ ਹੋਏ ਰਾਜਧਾਨੀ ਚੰਡੀਗੜ ‘ਚ ਬਸਪਾ ਯੂਨਿਟ ਪੰਜਾਬ ਲਈ ਦਫਤਰ ਬਣਾਉਣ ਲਈ ਜ਼ਮੀਨ ਅਲਾਟ ਕਰਨ ਦੀ ਮੰਗ ਕੀਤੀ। ਵਫਦ ਨੇ ਕਿਹਾ ਕਿ ਬਸਪਾ 1996 ਤੋਂ ਭਾਰਤ ਦੇਸ਼ ਦੀ ਵੋਟਾਂ ਦੇ ਅਧਾਰ ਤੇ ਤੀਜੇ ਨੰਬਰ ਦੀ ਰਾਸ਼ਟਰੀ ਪਾਰਟੀ ਹੈ, ਜਿਸ ਦਾ ਦੇਸ਼ ਦੇ ਬਹੁ-ਗਿਣਤੀ ਸੂਬਿਆਂ ‘ਚ ਭਾਰੀ ਜਨ ਅਧਾਰ ਹੈ। ਬਸਪਾ ਦੇ ਵਫਦ ਨੇ ਮੰਗ ਕੀਤੀ ਕਿ ਬਹੁਜਨ ਸਮਾਜ ਪਾਰਟੀ ਪੰਜਾਬ ਯੂਨਿਟ ਲਈ ਦਫਤਰ ਲਈ ਚੰਡੀਗੜ ਵਿੱਚ ਜਮੀਨ ਅਲਾਟ ਕੀਤੀ ਜਾਵੇ ਜੀ।

Check Also

ਸ਼ੋ੍ਮਣੀ ਅਕਾਲੀ ਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਬਣਾਇਆ ਉਮੀਦਵਾਰ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ …