Breaking News
Home / ਪੰਜਾਬ / ਬੰਦੀ ਸਿੰਘਾਂ ਦੀ ਰਿਹਾਈ ਅਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਯਤਨ ਜਾਰੀ: ਢੀਂਡਸਾ

ਬੰਦੀ ਸਿੰਘਾਂ ਦੀ ਰਿਹਾਈ ਅਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਯਤਨ ਜਾਰੀ: ਢੀਂਡਸਾ

ਪਟਿਆਲਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪਾਰਟੀ ਦਾ ਮੁੱਖ ਉਦੇਸ਼ ਕੇਂਦਰ ਕੋਲੋਂ ਪੰਜਾਬ ਨਾਲ ਸਬੰਧਤ ਮਸਲਿਆਂ ਦਾ ਹੱਲ ਕਰਵਾਉਣਾ ਹੈ। ਪਟਿਆਲਾ ‘ਚ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਵੀ ਲਿਖਿਆ ਹੈ। ਢੀਂਡਸਾ ਨੇ ਪ੍ਰਧਾਨ ਮੰਤਰੀ ਨੂੰ ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਿਚ ਦੋਸ਼ੀਆਂ ਵਿਰੁੱਧ ਕਾਰਵਾਈ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਛੇਤੀ ਕਰਵਾਉਣ, ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦਾ ਮੁੱਦਾ, ਕਿਸਾਨਾਂ ਅਤੇ ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਮੁਆਫ਼ੀ, ਵਪਾਰ ਲਈ ਵਾਹਗਾ ਬਾਰਡਰ ਖੋਲ੍ਹਣ ਆਦਿ ਤੋਂ ਇਲਾਵਾ ਉਚੇਚੇ ਤੌਰ ‘ਤੇ ਸੂਬੇ ਵਿੱਚ ਆਏ ਹੜ੍ਹ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਵਿਸ਼ੇਸ਼ ਵਿੱਤੀ ਪੈਕਜ ਜਾਰੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿਚ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਇਸ ਲਈ ਕੇਂਦਰ ਨੂੰ ਤੁਰੰਤ ਬੰਦੀ ਸਿੰਘਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਵਿੱਚ ਸੂਬਾ ਸਰਕਾਰ ਸਿੱਖਾਂ ਨੂੰ ਹਾਲੇ ਤੱਕ ਇਨਸਾਫ਼ ਨਹੀਂ ਦੇ ਸਕੀ। ਢੀਂਡਸਾ ਨੇ ਕੇਂਦਰ ਨੂੰ ਇਨ੍ਹਾਂ ਘਟਨਾਵਾਂ ਵਿੱਚ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Check Also

ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ

ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …