ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਿਕਾਇਤ ਪਹੁੰਚੀ ਹੈ। ਭਾਜਪਾ ਦੇ ਕੌਮੀ ਸਕੱਤਰ ਆਰ.ਪੀ. ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਲਿਖਤੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਭਗਵੰਤ ਮਾਨ ਨੇ ਸਟੇਜ ਤੋਂ ਸਿੱਖ ਕੌਮ ਦੇ ਨਾਅਰੇ ‘ਰਾਜ ਕਰੇਗਾ ਖਾਲਸਾ ਆਕੀ ਰਹੇ ਨ ਕੋਇ’ ਨੂੰ ‘ਰਾਜ ਕਰੇਗਾ ਖਾਲਸਾ, ਮਰਾਸੀ ਰਹੇ ਨ ਕੋਇ’ ਬੋਲ ਕੇ ਸਿੱਖ ਕੌਮ ਦੇ ਹਿਰਦਿਆਂ ਨੂੰ ਵਲੂੰਧਰਿਆ ਹੈ। ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਖਾਲਸਾ ਪੰਥ ਵੱਲੋਂ ਰੋਜ਼ਾਨਾ ਅਰਦਾਸ ਤੇ ਹੋਰ ਮੌਕਿਆਂ ਸਮੇਂ ਵਰਤੇ ਜਾਂਦੇ ਨਾਅਰੇ ਨੂੰ ਭਗਵੰਤ ਮਾਨ ਵਲੋਂ ਤੋੜ-ਮਰੋੜ ਕੇ ਬੋਲਣਾ ਗਲਤ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤ ਦੇ ਆਧਾਰ ‘ਤੇ ਇਸ ਮੁੱਦੇ ਨੂੰ ਪੰਜ ਸਿੰਘ ਸਾਹਿਬਾਨ ਦਰਮਿਆਨ ਵਿਚਾਰ ਕੇ ਕੋਈ ਫੈਸਲਾ ਲਿਆ ਜਾਵੇਗਾ।
ਭਗਵੰਤ ਮਾਨ ਖਿਲਾਫ ਸ਼ਿਕਾਇਤ ਪਹੁੰਚੀ ਸ੍ਰੀ ਅਕਾਲ ਤਖਤ ਸਾਹਿਬ
RELATED ARTICLES

