ਕੈਬਨਿਟ ਮੰਤਰੀ ਨੇ ਦਰਿਆ ਦੇ ਨੇੜਲੇ ਪਿੰਡਾਂ ਦਾ ਕੀਤਾ ਦੌਰਾ
ਅਜਨਾਲਾ/ਬਿਊਰੋ ਨਿਊਜ਼ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹਲਕਾ ਅਜਨਾਲਾ ਦੇ ਰਾਵੀ ਦਰਿਆ ਦੇ ਕੰਢੇ ਪਿੰਡ ਘੁੰਮਰਾਏ, ਰੂੜੇਵਾਲ ਅਤੇ ਪੰਜਗਰਾਈਂ ਵਿੱਚ ਦਰਿਆ ਵੱਲੋਂ ਜ਼ਮੀਨਾਂ ਨੂੰ ਲਾਈ ਜਾ ਰਹੀ ਢਾਹ ਦਾ ਮੌਕਾ ਦੇਖਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਗਦੇ ਰਾਵੀ, ਸਤਲੁਜ, ਬਿਆਸ ਅਤੇ ਘੱਗਰ ਵਿੱਚ ਪਾਣੀ ਦਾ ਪੱਧਰ ਵਧਣ ਅਤੇ ਤੇਜ਼ ਵਹਾਅ ਕਾਰਨ ਦਰਿਆਵਾਂ ਦੇ ਕਿਨਾਰੇ ‘ਤੇ ਜਿੱਥੇ ਪਾਣੀ ਕਾਰਨ ਫ਼ਸਲਾਂ ਦਾ ਨੁਕਸਾਨ ਹੋਇਆ ਹੈ, ਉੱਥੇ ਹੀ ਜ਼ਮੀਨਾਂ ਨੂੰ ਢਾਹ ਲਾਉਂਦਿਆਂ ਸੈਂਕੜੇ ਏਕੜ ਕਿਸਾਨਾਂ ਦੀ ਜ਼ਮੀਨ ਨੂੰ ਪਾਣੀ ਰੋੜ੍ਹ ਕੇ ਲੈ ਗਿਆ।
ਇਸ ਸਬੰਧੀ ਮੁੱਖ-ਮੰਤਰੀ ਭਗਵੰਤ ਮਾਨ ਕੇਂਦਰ ਸਰਕਾਰ ਦੇ ਧਿਆਨ ਹੇਠ ਲਿਆ ਕੇ ਕਿਸਾਨਾਂ ਨੂੰ ਮੁਆਵਜ਼ਾ ਜ਼ਰੂਰ ਦੇਣਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕੈਬਨਿਟ ਮੀਟਿੰਗ ਵਿੱਚ ਵਿਸਥਾਰ ਨਾਲ ਚਰਚਾ ਹੋਈ ਜਿਸ ਸਬੰਧੀ ਮੁੱਖ ਮੰਤਰੀ ਵੱਲੋਂ ਕਿਹਾ ਗਿਆ ਕਿ ਦਰਿਆਵਾਂ ਦਾ ਸਾਰਾ ਕੰਟਰੋਲ ਕੇਂਦਰ ਸਰਕਾਰ ਕੋਲ ਹੋਣ ਕਾਰਨ ਇਹ ਸਾਰਾ ਮਸਲਾ ਕੇਂਦਰ ਦੇ ਧਿਆਨ ਵਿੱਚ ਲਿਆ ਕੇ ਕਿਸਾਨਾਂ ਦੀ ਬਾਂਹ ਜ਼ਰੂਰ ਫੜੀ ਜਾਵੇਗੀ। ਉਨ੍ਹਾਂ ਕਿਹਾ ਕਿ 15 ਅਗਸਤ ਤੱਕ ਹੜ੍ਹਾਂ ਕਾਰਨ ਹੋਏ ਨੁਕਸਾਨ ਸਬੰਧੀ ਫਸਲਾਂ ਅਤੇ ਜ਼ਮੀਨਾਂ ਦੀ ਵਿਸ਼ੇਸ਼ ਗਿਰਦਾਵਰੀ ਪੂਰੀ ਕੀਤੀ ਜਾਵੇਗੀ। ਇਸੇ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਧਰਮਕੋਟ ਪੱਤਣ ਅਤੇ ਕੱਸੋਵਾਲ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …