1.4 C
Toronto
Wednesday, January 7, 2026
spot_img
Homeਪੰਜਾਬਵਿਰਾਸਤ-ਏ-ਖਾਲਸਾ, ਦਾਸਤਾਨ-ਏ-ਸ਼ਹਾਦਤ ਤੇ ਟੈਂਪਲ ਪਲਾਜ਼ਾ ਮੁੜ ਖੁੱਲ੍ਹੇ

ਵਿਰਾਸਤ-ਏ-ਖਾਲਸਾ, ਦਾਸਤਾਨ-ਏ-ਸ਼ਹਾਦਤ ਤੇ ਟੈਂਪਲ ਪਲਾਜ਼ਾ ਮੁੜ ਖੁੱਲ੍ਹੇ

ਚੰਡੀਗੜ੍ਹ/ਬਿਊਰੋ ਨਿਊਜ਼ : ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਅਧੀਨ ਆਉਂਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਜਾਇਬ ਘਰ ਵਿਰਾਸਤ-ਏ-ਖਾਲਸਾ, ਸ੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਤੇ ਅੰਮ੍ਰਿਤਸਰ ‘ਚ ਗੋਲਡਨ ਟੈਂਪਲ ਪਲਾਜ਼ਾ ਛਿਮਾਹੀ ਰੱਖ-ਰਖਾਅ ਦੇ ਮੱਦੇਨਜ਼ਰ 24 ਤੋਂ 31 ਜੁਲਾਈ ਤੱਕ ਸੈਲਾਨੀਆਂ ਲਈ ਬੰਦ ਰੱਖੇ ਗਏ ਸਨ। ਇਹ ਮਿਊਜ਼ੀਅਮ ਅੱਜ 1 ਅਗਸਤ ਦਿਨ ਮੰਗਲਵਾਰ ਤੋਂ ਸੈਲਾਨੀਆਂ ਲਈ ਮੁੜ ਤੋਂ ਖੁੱਲ੍ਹ ਗਏ ਹਨ।
ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਉਕਤ ਅਜਾਇਬ ਘਰਾਂ ਨੂੰ ਹਰ ਸਾਲ ਦੀ ਤਰਜ਼ ‘ਤੇ ਜਨਵਰੀ ਤੇ ਜੁਲਾਈ ਮਹੀਨੇ ਦੇ ਅਖੀਰਲੇ ਹਫਤੇ ‘ਚ ਸੈਲਾਨੀਆਂ ਲਈ ਬੰਦ ਰੱਖਿਆ ਜਾਂਦਾ ਹੈ ਤਾਂ ਜੋ ਇਨ੍ਹਾਂ ਦੀ ਮੁਰੰਮਤ ਤੇ ਰੱਖ-ਰਖਾਅ ਸਬੰਧੀ ਕੰਮ ਕੀਤੇ ਜਾ ਸਕਣ। ਉਨ੍ਹਾਂ ਕਿਹਾ ਜ਼ਰੂਰੀ ਮੁਰੰਮਤ ਤੇ ਰੱਖ ਰਖਾਅ ਦੇ ਕੰਮ ਮੁਕੰਮਲ ਕਰ ਲਏ ਗਏ ਹਨ। ਇਹ ਅਜਾਇਬ ਘਰ ਹੁਣ ਸੈਲਾਨੀਆਂ ਲਈ ਮੁੜ ਖੋਲ੍ਹੇ ਗਏ ਹਨ। ਧਿਆਨ ਰਹੇ ਕਿ ਇਨ੍ਹਾਂ ਸਥਾਨਾਂ ਨੂੰ ਦੇਖਣ ਲਈ ਹਰ ਰੋਜ਼ ਦੇਸ਼ ਅਤੇ ਵਿਦੇਸ਼ਾਂ ਵਿਚੋਂ ਵੱਡੀ ਗਿਣਤੀ ਵਿਚ ਸੈਲਾਨੀ ਪਹੁੰਚਦੇ ਹਨ।

RELATED ARTICLES
POPULAR POSTS