Breaking News
Home / ਭਾਰਤ / ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਨੂੰ ਸੁਪਰੀਮ ਕੋਰਟ ਤੋਂ ਵੀ ਨਹੀਂ ਮਿਲੀ ਰਾਹਤ

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਨੂੰ ਸੁਪਰੀਮ ਕੋਰਟ ਤੋਂ ਵੀ ਨਹੀਂ ਮਿਲੀ ਰਾਹਤ

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਨੂੰ ਸੁਪਰੀਮ ਕੋਰਟ ਤੋਂ ਵੀ ਨਹੀਂ ਮਿਲੀ ਰਾਹਤ
ਕੋਰਟ ਨੇ ਅੰਤਿ੍ਰਮ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 4 ਸਤੰਬਰ ਤੱਕ ਕੀਤੀ ਮੁਲਤਵੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼ਰਾਬ ਘੁਟਾਲੇ ਮਾਮਲੇ ਦੇ ਆਰੋਪੀ ਮਨੀਸ਼ ਸਿਸੋਦੀਆਂ ਨੂੰ ਮਾਣਯੋਗ ਸੁਪਰੀਮ ਕੋਰਟ ਤੋਂ ਵੀ ਰਾਹਤ ਮਿਲਦੀ ਹੋਈ ਨਜ਼ਰ ਨਹੀਂ ਆ ਰਹੀ। ਸੁਪਰੀਮ ਕੋਰਟ ਨੇ ਅੱਜ ਸ਼ੁੱਕਰਵਾਰ ਨੂੰ ਸੀਬੀਆਈ ਅਤੇ ਈਡੀ ਵੱਲੋਂ ਜਾਂਚ ਕਰ ਰਹੇ ਦਿੱਲੀ ਸ਼ਰਾਬ ਨੀਤੀ ਘੁਟਾਲੇ ਦੇ ਦੋ ਮਾਮਲਿਆਂ ਵਿਚ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਦੀ ਅੰਤਿ੍ਰਮ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਨੂੰ 4 ਸਤੰਬਰ ਤੱਕ ਮੁਲਤਵੀ ਕਰ ਦਿੱਤਾ ਹੈ। ਜਸਟਿਵ ਸੰਜੀਵ ਖੰਨਾ ਅਤੇ ਜਸਟਿਸ ਐਸ ਵੀ ਐਨ ਭੱਟੀ ਦੇ ਬੈਂਚ ਨੇ ਮਨੀਸ਼ ਸਿਸੋਦੀਆ ਦੀ ਪਤਨੀ ਦੀ ਮੈਡੀਕਲ ਰਿਪੋਰਟ ਦੇਖਣ ਤੋਂ ਬਾਅਦ ਕਿਹਾ ਕਿ ਉਹ ਠੀਕ ਹਨ। ਇਸ ਲਈ ਬੈਂਚ ਸਿਸੋਦੀਆ ਦੀ ਅੰਤਿ੍ਰਮ ਜ਼ਮਾਨਤ ਪਟੀਸ਼ਨ ਦੇ ਨਾਲ-ਨਾਲ ਉਨ੍ਹਾਂ ਦੀ ਰੈਗੂਲਰ ਜ਼ਮਾਨਤ ਪਟੀਸ਼ਨ ’ਤੇ ਵੀ ਸੁਣਵਾਈ ਨਾਲ ਹੀ ਕਰੇਗਾ।

Check Also

ਸੁਪਰੀਮ ਕੋਰਟ ਨੇ ਪਤੰਜਲੀ ਕੋਲੋਂ ਮੁਆਫੀਨਾਮੇ ਦੀ ਅਸਲੀ ਕਾਪੀ ਮੰਗੀ

ਅਦਾਲਤ ਨੇ ਉੱਤਰਾਖੰਡ ਲਾਇਸੈਂਸਿੰਗ ਅਥਾਰਟੀ ਦੀ ਵੀ ਕੀਤੀ ਖਿਚਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਪਤੰਜਲੀ ਦੇ ਗੁੰਮਰਾਹਕੁੰਨ …