ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਦੀ ਸਜ਼ਾ ’ਤੇ ਲਗਾਈ ਰੋਕ
ਮੋਦੀ ਸਰਨੇਮ ਮਾਮਲੇ ’ਚ ਗੁਜਰਾਤ ਹਾਈ ਕੋਰਟ ਨੇ ਰਾਹੁਲ ਗਾਂਧੀ ਨੂੰ ਸੁਣਾਈ ਸੀ 2 ਸਾਲ ਦੀ ਸਜ਼ਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਅੱਜ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ ਅਤੇ ਗੁਜਰਾਤ ਹਾਈ ਕੋਰਟ ਵੱਲੋਂ ਰਾਹੁਲ ਗਾਂਧੀ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ ’ਤੇ ਸੁਪਰੀਮ ਕੋਰਟ ਨੇ ਅੱਜ ਸ਼ੁੱਕਰਵਾਰ ਨੂੰ ਰੋਕ ਲਗਾ ਦਿੱਤੀ। ਜਦਕਿ ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਨੂੰ ਕਿਹਾ ਕਿ ਭਾਸ਼ਣ ਦਿੰਦੇ ਸਮੇਂ ਹਮੇਸ਼ਾ ਸਾਵਧਾਨੀ ਵਰਤਣੀ ਚਾਹੀਦੀ ਹੈ ਅਤੇ ਉਮੀਦ ਹੈ ਕਿ ਉਹ ਅੱਗੇ ਤੋਂ ਧਿਆਨ ਰੱਖਣਗੇ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ’ਚ 3 ਘੰਟੇ ਬਹਿਸ ਚੱਲੀ ਅਤੇ ਰਾਹੁਲ ਗਾਂਧੀ ਦੇ ਵਕੀਲ ਨੇ ਕਿਹਾ ਕਿ ਮਾਨਹਾਨੀ ਦਾ ਕੇਸ ਕਰਨ ਵਾਲੇ ਪੁਰਣੇਸ਼ ਮੋਦੀ ਦਾ ਅਸਲੀ ਸਰਨੇਮ ਮੋਦੀ ਨਹੀਂ। ਉਨ੍ਹਾਂ ਨੇ ਆਪਣਾ ਸਰਨੇਮ ਬਦਲਿਆ ਹੈ। ਧਿਆਨ ਰਹੇ ਕਿ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਪੁਰਣੇਸ਼ ਮੋਦੀ ਨੇ 2019 ’ਚ ਰਾਹੁਲ ਗਾਂਧੀ ਵੱਲੋਂ ਮੋਦੀ ਸਰਨੇਮ ਨੂੰ ਲੈ ਕੇ ਕੀਤੀ ਗਈ ਟਿੱਪਣੀ ਤੋਂ ਬਾਅਦ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ। ਜਿਸ ’ਚ ਰਾਹੁਲ ਗਾਂਧੀ ਨੇ ਕਿਹਾ ਸੀ ਕਿ ‘ਸਾਰੇ ਚੋਰਾਂ ਦਾ ਉਪਨਾਮ ਮੋਦੀ ਕਿਉਂ ਹੈ? ਇਸ ਮਾਮਲੇ ’ਚ ਗੁਜਰਾਤ ਹਾਈ ਕੋਰਟ ਵੱਲੋਂ ਰਾਹੁਲ ਗਾਂਧੀ ਨੂੰ 2 ਸਾਲ ਦੀ ਸ਼ਜਾ ਸੁਣਾਈ ਗਈ ਸੀ ਅਤੇ ਇਸ ਸਜ਼ਾ ਖਿਲਾਫ਼ ਰਾਹੁਲ ਗਾਂਧੀ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਅਤੇ ਅੱਜ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਸਜ਼ਾ ’ਤੇ ਰੋਕ ਲਗਾ ਦਿੱਤੀ।