Breaking News
Home / ਪੰਜਾਬ / ਸੁਖਬੀਰ ਬਾਦਲ ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਫਰੀਦਕੋਟ ਦੀ ਅਦਾਲਤ ’ਚ ਹੋਏ ਪੇਸ਼

ਸੁਖਬੀਰ ਬਾਦਲ ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਫਰੀਦਕੋਟ ਦੀ ਅਦਾਲਤ ’ਚ ਹੋਏ ਪੇਸ਼

ਸੁਖਬੀਰ ਬਾਦਲ ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਫਰੀਦਕੋਟ ਦੀ ਅਦਾਲਤ ’ਚ ਹੋਏ ਪੇਸ਼
ਮਾਮਲੇ ਦੀ ਅਗਲੀ ਸੁਣਵਾਈ 19 ਅਗਸਤ ਨੂੰ ਹੋਵੇਗੀ

ਫਰੀਦਕੋਟ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਹੋਏ। ਸੁਣਵਾਈ ਦੌਰਾਨ ਤਤਕਾਲੀਨ ਐੱਸ.ਐੱਸ.ਪੀ. ਮੋਗਾ ਚਰਨਜੀਤ ਸ਼ਰਮਾ, ਆਈ.ਜੀ. ਅਮਰ ਸਿੰਘ ਚਹਿਲ ਵੀ ਅਦਾਲਤ ਵਿਚ ਮੌਜੂਦ ਸਨ। ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਅਗਲੀ ਸੁਣਵਾਈ ਹੁਣ ਆਉਂਦੀ 19 ਅਗਸਤ ਨੂੰ ਹੋਵੇਗੀ। ਧਿਆਨ ਰਹੇ ਕਿ ਕੋਟਕਪੂਰਾ ਗੋਲੀ ਕਾਂਡ ਵਿਚ ਸੁਖਬੀਰ ਸਿੰਘ ਬਾਦਲ ਨੂੰ ਅਦਾਲਤ ਵੱਲੋਂ ਮੁੱਖ ਆਰੋਪੀ ਬਣਾਇਆ ਗਿਆ ਹੈ।  ਪੇਸ਼ੀ ਭੁਗਤਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਅਤੇ ਉਨ੍ਹਾਂ ਵਿਧਾਨ ਸਭਾ ਕਮੇਟੀ ਵਲੋਂ ਕਿਸਾਨੀ ਟਿਊਬਵੈੱਲ ’ਤੇ ਸਬਸਿਡੀ ਖ਼ਤਮ ਕਰਨ ਦੀ ਪ੍ਰਪੋਜਲ ’ਤੇ ਇਤਰਾਜ ਵੀ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਲੋਕਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਹੁਣ ਪੰਜਾਬ ਸਰਕਾਰ ਟਾਲਾ ਵੱਟ ਰਹੀ ਹੈ। ਨਗਰ ਨਿਗਮ ਅਤੇ ਨਗਰ ਪੰਚਾਇਤਾਂ ਦੀਆਂ ਹੋਣ ਵਾਲੀਆਂ ਚੋਣਾਂ ਸਬੰਧੀ ਬੋਲਦਿਆਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਨ੍ਹਾਂ ਚੋਣਾਂ ਲਈ ਸ਼ੋ੍ਰਮਣੀ ਅਕਾਲੀ ਦਲ ਪੂਰੀ ਤਰ੍ਹਾਂ ਤਿਆਰ ਹੈ।

Check Also

ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਐਸਜੀਪੀਸੀ ਦੇ ਪ੍ਰਧਾਨ ਅਹੁਦੇ ਲਈ ਐਲਾਨਿਆ ਉਮੀਦਵਾਰ

28 ਅਕਤੂਬਰ ਨੂੰ ਚੁਣਿਆ ਜਾਣਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਵਾਂ ਪ੍ਰਧਾਨ ਚੰਡੀਗੜ੍ਹ/ਬਿਊਰੋ ਨਿਊਜ਼ : …