0.7 C
Toronto
Thursday, December 25, 2025
spot_img
Homeਪੰਜਾਬਸ਼ੋ੍ਰਮਣੀ ਗਾਇਕ ਸੁਰਿੰਦਰ ਛਿੰਦਾ ਨਮਿਤ ਲੁਧਿਆਣਾ ’ਚ ਹੋਈ ਅੰਤਿਮ ਅਰਦਾਸ

ਸ਼ੋ੍ਰਮਣੀ ਗਾਇਕ ਸੁਰਿੰਦਰ ਛਿੰਦਾ ਨਮਿਤ ਲੁਧਿਆਣਾ ’ਚ ਹੋਈ ਅੰਤਿਮ ਅਰਦਾਸ

ਸ਼ੋ੍ਰਮਣੀ ਗਾਇਕ ਸੁਰਿੰਦਰ ਛਿੰਦਾ ਨਮਿਤ ਲੁਧਿਆਣਾ ’ਚ ਹੋਈ ਅੰਤਿਮ ਅਰਦਾਸ
ਰਾਜਨੀਤਿਕ ਅਤੇ ਪੰਜਾਬੀ ਸੰਗੀਤ ਜਗਤ ਦੀਆਂ ਵੱਡੀਆਂ ਹਸਤੀਆਂ ਨੇ ਸ਼ਰਧਾ ਦੇ ਫੁੱਲ ਕੀਤੇ ਭੇਂਟ

ਲੁਧਿਆਣਾ/ਬਿਊਰੋ ਨਿਊਜ਼ : ਸ਼ੋ੍ਰਮਣੀ ਗਾਇਕ ਸੁਰਿੰਦਰ ਛਿੰਦਾ ਨਮਿਤ ਅੱਜ ਲੁਧਿਆਣਾ ਦੇ ਸਰਾਭਾ ਨਗਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਉਨ੍ਹਾਂ ਦਾ ਭੋਗ ਪਾਇਆ ਗਿਆ ਅਤੇ ਉਨ੍ਹਾਂ ਨਮਿਤ ਅੰਤਿਮ ਅਰਦਾਸ ਕੀਤੀ ਗਈ। ਇਸ ਮੌਕੇ ਰਾਜਨੀਤਿਕ ਅਤੇ ਪੰਜਾਬੀ ਸੰਗੀਤ ਜਗਤ ਨਾਲ ਸਬੰਧਤ ਕਈ ਉਘੀਆਂ ਹਸਤੀਆਂ ਵੱਲੋਂ ਸੁਰਿੰਦਰ ਛਿੰਦਾ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਜਿਨ੍ਹਾਂ ਵਿਚ ਰਾਜ ਗਾਇਕ ਅਤੇ ਲੋਕ ਸਭਾ ਮੈਂਬਰ ਹੰਸ ਰਾਜ ਹੰਸ, ਲੋਕ ਸਭਾ ਮੈਂਬਰ ਮੁਹੰਮਦ ਸਦੀਕ, ਗਾਇਕ ਮਲਕੀਤ ਸਿੰਘ, ਜਸਵਿੰਦਰ ਭੱਲਾ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਦਿ ਦਾ ਨਾਂ ਸ਼ਾਮਲ ਹੈ। ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੁਰਿੰਦਰ ਪੰਜਾਬੀ ਮਾਂ ਬੋਲੀ ਦਾ ਮਾਣ ਸਨ ਅਤੇ ਉਨ੍ਹਾਂ ਦੇ ਜਾਣ ਨਾਲ ਪੂਰੀ ਪੰਜਾਬੀਅਤ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਸੁਰਿੰਦਰ ਛਿੰਦਾ ਦੀ ਯਾਦ ਵਿਚ ਕੋਈ ਨਾ ਕੋਈ ਉਨ੍ਹਾਂ ਦੀ ਯਾਦਗਾਰ ਬਣਾਉਣੀ ਚਾਹੀਦੀ ਹੈ। ਇਸ ਮੌਕੇ ਇਨ੍ਹਾਂ ਉਘੀਆਂ ਹਸਤੀਆਂ ਵੱਲੋਂ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਵੀ ਕੀਤਾ ਗਿਆ। ਧਿਆਨ ਰਹੇ ਕਿ ਲੰਘੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸੁਰਿੰਦਰ ਛਿੰਦਾ ਦੇ ਘਰ ਦੁੱਖ ਪ੍ਰਗਟ ਕਰਨ ਲਈ ਪਹੁੰਚੇ। ਅੰਤਿਮ ਅਰਦਾਸ ਮੌਕੇ ਸੁਰਿੰਦਰ ਛਿੰਦਾ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਉਨ੍ਹਾਂ ਦੇ ਚਾਹੁਣ ਵਾਲੇ ਵੱਡੀ ਗਿਣਤੀ ਵਿਚ ਮੌਜੂਦ ਸਨ। ਸ਼ੋ੍ਰਮਣੀ ਗਾਇਕ ਸੁਰਿੰਦਰ ਛਿੰਦਾ ਦਾ ਲੰਘੀ 26 ਜੁਲਾਈ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਚ ਦੇਹਾਂਤ ਹੋ ਗਿਆ ਸੀ।
RELATED ARTICLES
POPULAR POSTS