Breaking News
Home / ਕੈਨੇਡਾ / Front / ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ

ਪੰਜਾਬ ਦੇ 22 ਰੇਲਵੇ ਸਟੇਸ਼ਨ ਹੁਣ ਏਅਰਪੋਰਟ ਦੀ ਤਰਜ਼ ’ਤੇ ਹੋਣਗੇ ਵਿਕਸਿਤ
ਚੰਡੀਗੜ੍ਹ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਮਿ੍ਰਤ ਭਾਰਤ ਸਟੇਸ਼ਨ ਯੋਜਨਾ ਦੇ ਤਹਿਤ ਦੇਸ਼ ਭਰ ਦੇ 508 ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਲਈ ਉਦਘਾਟਨ ਕੀਤਾ ਹੈ। ਇਸ ਯੋਜਨਾ ਦੇ ਤਹਿਤ ਚੰਡੀਗੜ੍ਹ ਸਣੇ ਪੰਜਾਬ ਦੇ 22 ਰੇਲਵੇ ਸਟੇਸ਼ਨਾਂ ਦੀ ਵੀ ਕਾਇਆ ਕਲਪ ਕੀਤੀ ਜਾਵੇਗੀ। ਇਨ੍ਹਾਂ ਰੇਲਵੇ ਸਟੇਸ਼ਨਾਂ ਦਾ ਵੀ ਏਅਰਪੋਰਟ ਦੀ ਤਰਜ਼ ’ਤੇ ਪੁਨਰ ਵਿਕਾਸ ਹੋਵੇਗਾ ਅਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਪੰਜਾਬ ਦੇ ਰੇਲਵੇ ਸਟੇਸ਼ਨਾਂ ’ਤੇ 4762 ਕਰੋੜ ਰੁਪਏ ਅਤੇ ਚੰਡੀਗੜ੍ਹ ਦੇ ਰੇਲਵੇ ਸਟੇਸ਼ਨ ’ਤੇ 436 ਕਰੋੜ ਰੁਪਏ ਖਰਚ ਹੋਣ ਦਾ ਅਨੁਮਾਨ ਹੈ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬੀਐਲ ਪੁਰੋਹਿਤ ਨੇ ਕਿਹਾ ਕਿ ਇਨ੍ਹਾਂ ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਹੋਣ ਨਾਲ ਯਾਤਰੀਆਂ ਨੂੰ ਆਉਣ ਜਾਣ ਵਿਚ ਸਹੂੁਲਤ ਮਿਲੇਗੀ ਅਤੇ ਵਪਾਰਕ ਕੰਮ ਕਾਜ ਵਿਚ ਵੀ ਸਹੂਲਤ ਮਿਲੇਗੀ। ਪ੍ਰਧਾਨ ਮੰਤਰੀ ਦੀ ਇਸ ਯੋਜਨਾ ਦਾ ਸਵਾਗਤ ਕਰਦੇ ਹੋਏ ਰਾਜਪਾਲ ਬੀਐਲ ਪੁਰੋਹਿਤ ਨੇ ਪੀਐਮ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਇਸੇ ਦੌਰਾਨ ਪੰਜਾਬ ਭਾਜਪਾ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਪੰਜਾਬ ਦੇ ਰੇਲਵੇ ਸਟੇਸ਼ਨਾਂ ’ਤੇ ਹੋਣ ਵਾਲਾ ਖਰਚਾ ਇਸ ਪ੍ਰਕਾਰ ਹੈ : ਚੰਡੀਗੜ੍ਹ ਦੇ ਰੇਲਵੇ ਸਟੇਸ਼ਨ ’ਤੇ 436 ਕਰੋੜ ਰੁਪਏ, ਕੋਟਕਪੂਰਾ 23.7 ਕਰੋੜ ਰੁਪਏ, ਸਰਹਿੰਦ 25.1 ਕਰੋੜ ਰੁਪਏ ਅਤੇ ਫਿਰੋਜ਼ਪੁਰ ਕੈਂਟ ਦੇ ਰੇਲਵੇ ਸਟੇਸ਼ਨ ’ਤੇ 27.6 ਕਰੋੜ ਰੁਪਏ ਖਰਚ ਹੋਣਗੇ। ਇਸੇ ਤਰ੍ਹਾਂ ਅਬੋਹਰ 21.1 ਕਰੋੜ ਰੁਪਏ, ਫਾਜ਼ਿਲਕਾ 19.5 ਕਰੋੜ ਰੁਪਏ, ਪਠਾਨਕੋਟ ਸ਼ਹਿਰ 21.3 ਕਰੋੜ ਰੁਪਏ ਅਤੇ ਗੁਰਦਾਸਪੁਰ ਦੇ ਰੇਲਵੇ ਸਟੇਸ਼ਨ ’ਤੇ 16.5 ਕਰੋੜ ਰੁਪਏ ਖਰਚ ਹੋਣਗੇ। ਇਸਦੇ ਚੱਲਦਿਆਂ ਜਲੰਧਰ ਕੈਂਟ 99 ਕਰੋੜ ਰੁਪਏ, ਫਿਲੌਰ 24.4 ਕਰੋੜ ਰੁਪਏ, ਕਪੂਰਥਲਾ 26.6 ਕਰੋੜ ਰੁਪਏ, ਲੁਧਿਆਣਾ 460 <:460਼ ਕਰੋੜ ਰੁਪਏ, ਢੰਡਾਰੀ ਕਲਾਂ 17.6 ਕਰੋੜ, ਮਾਨਸਾ 26 ਕਰੋੜ ਰੁਪਏ ਅਤੇ ਪਟਿਆਲਾ ਦੇ ਰੇਲਵੇ ਸਟੇਸ਼ਨ ’ਤੇ 47.5 ਕਰੋੜ ਰੁਪਏ ਖਰਚੇ ਜਾਣਗੇ। ਇਸੇ ਤਰ੍ਹਾਂ ਅਨੰਦਪੁਰ ਸਾਹਿਬ ਦੇ ਰੇਲਵੇ ਸਟੇਸ਼ਨ ’ਤੇ 24.2 ਕਰੋੜ ਰੁਪਏ, ਰੂਪਨਗਰ 24 ਕਰੋੜ ਰੁਪਏ, ਨੰਗਲ 23.3 ਕਰੋੜ ਰੁਪਏ, ਧੂਰੀ 37.6 ਕਰੋੜ ਰੁਪਏ, ਸੰਗਰੂਰ 25.5 ਕਰੋੜ ਰੁਪਏ, ਮਾਲੇਰਕੋਟਲਾ 22.9 ਕਰੋੜ ਰੁਪਏ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਰੇਲਵੇ ਸਟੇਸ਼ਨ ’ਤੇ 21.2 ਕਰੋੜ ਰੁਪਏ ਖਰਚੇ ਜਾਣਗੇ।

Check Also

ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੋ ਦਸੰਬਰ ਨੂੰ ਸੌਂਪਣੇ ਆਪਣਾ ਸਪੱਸ਼ਟੀਕਰਨ

ਕਿਹਾ : ਮੇਰਾ ਰੋਮ ਰੋਮ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੈ ਸਮਰਪਿਤ ਅੰਮਿ੍ਰਤਸਰ/ਬਿਊਰੋ ਨਿਊਜ਼ : …