ਪੰਜਾਬ ਦੀ ਐਕਸਾਈਜ਼ ਪਾਲਿਸੀ ’ਤੇ ਹੋਣ ਲੱਗੀ ਸਿਆਸਤ
ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਨੂੰ ਕਾਰਵਾਈ ਕਰਨ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਐਕਸਾਈਜ਼ ਪਾਲਿਸੀ ’ਤੇ ਸਿਆਸਤ ਚੱਲ ਰਹੀ ਹੈ। ਸ਼ੋ੍ਰਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਐਕਸਾਈਜ਼ ਪਾਲਿਸੀ ’ਤੇ ਸਵਾਲ ਉਠਾਉਂਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਾਰਵਾਈ ਕਰਨ ਲਈ ਲਿਖਿਆ ਹੈ। ਹਰਸਿਮਰਤ ਕੌਰ ਬਾਦਲ ਵਲੋਂ ਗ੍ਰਹਿ ਮੰਤਰੀ ਤੋਂ ਸੀਬੀਆਈ ਅਤੇ ਈਡੀ ਤੋਂ ਪੰਜਾਬ ਐਕਸਾਈਜ਼ ਪਾਲਿਸੀ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ। ਹਰਸਿਮਰਤ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਦੇ ਹੋਏ ਕਿਹਾ ਕਿ 3 ਅਗਸਤ 2023 ਨੂੰ ਲੋਕ ਸਭਾ ਵਿਚ ਚਰਚਾ ਦੇ ਦੌਰਾਨ ਪੰਜਾਬ ਐਕਸਾਈਜ਼ ਪਾਲਿਸੀ ’ਤੇ ਸਵਾਲ ਖੜ੍ਹੇ ਕੀਤੇ ਸਨ। ਇਸ ਵਿਚ ਦਿੱਲੀ ਐਕਸਾਈਜ਼ ਪਾਲਿਸੀ ਅਤੇ ਪੰਜਾਬ ਐਕਸਾਈਜ਼ ਪਾਲਿਸੀ ਵਿਚਾਲੇ ਸਮਾਨਤਾਵਾਂ ਉਜਾਗਰ ਕੀਤੀਆਂ ਗਈਆਂ ਸਨ। ਧਿਆਨ ਰਹੇ ਕਿ ਦਿੱਲੀ ਐਕਸਾਈਜ਼ ਪਾਲਿਸੀ ਦੀ ਜਾਂਚ ਪਹਿਲਾਂ ਤੋਂ ਹੀ ਸੀਬੀਆਈ ਅਤੇ ਈਡੀ ਕਰ ਰਹੀਆਂ ਹਨ। ਇਸ ਵਿਚ ਕਈ ਗਿ੍ਰਫਤਾਰੀਆਂ ਵੀ ਹੋ ਚੁੱਕੀਆਂ ਹਨ। ਉਧਰ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਅਕਾਲੀ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਹਜ਼ਾਰਾਂ ਕਰੋੜਾਂ ਰੁਪਏ ਦਾ ਚੂਨਾ ਪੰਜਾਬ ਦੇ ਖਜ਼ਾਨੇ ਨੂੰ ਲੱਗਾ ਹੈ ਅਤੇ ਜਾਂਚ ਤਾਂ ਇਸਦੀ ਹੋਣੀ ਚਾਹੀਦੀ ਹੈ।