Breaking News
Home / ਪੰਜਾਬ / ਸੁਨੀਲ ਜਾਖੜ ਨੇ ਪੰਜਾਬ ਸਰਕਾਰ ’ਤੇ ਵਾਅਦੇ ਪੂਰੇ ਨਾ ਕਰਨ ਦਾ ਲਗਾਇਆ ਆਰੋਪ

ਸੁਨੀਲ ਜਾਖੜ ਨੇ ਪੰਜਾਬ ਸਰਕਾਰ ’ਤੇ ਵਾਅਦੇ ਪੂਰੇ ਨਾ ਕਰਨ ਦਾ ਲਗਾਇਆ ਆਰੋਪ

ਸੁਨੀਲ ਜਾਖੜ ਨੇ ਪੰਜਾਬ ਸਰਕਾਰ ’ਤੇ ਵਾਅਦੇ ਪੂਰੇ ਨਾ ਕਰਨ ਦਾ ਲਗਾਇਆ ਆਰੋਪ
ਕਿਹਾ : ਮਾਨ ਸਰਕਾਰ ਜਿੰਨਾ ਪੈਸਾ ਇਸ਼ਤਿਹਾਰਾਂ ’ਤੇ ਖਰਚਦੀ ਹੈ, ਉਸ ਨਾਲ ਕਿਸਾਨਾਂ ਦਾ ਕਰਜ਼ਾ ਹੋ ਸਕਦਾ ਹੈ ਮੁਆਫ਼

ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅੱਜ ਲੁਧਿਆਣਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਭਾਜਪਾ ਵਰਕਰਾਂ ਨਾਲ ਗੱਲ ਕਰਦਿਆਂ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਜਮ ਕੇ ਨਿਸ਼ਾਨਾ ਸਾਧਿਆ। ਇਸ ਮੌਕੇ ਸੁਨੀਲ ਜਾਖੜ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲ ਚੁੱਕੇ ਅਤੇ ਉਨ੍ਹਾਂ ਪੰਜਾਬ ਸਰਕਾਰ ’ਤੇ ਵਾਅਦੇ ਪੂਰੇ ਨਾ ਕਰਨ ਦਾ ਆਰੋਪ ਲਗਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਿੰਨਾ ਪੈਸਾ ਇਸ਼ਤਿਹਾਰਾਂ ’ਤੇ ਖ਼ਰਚ ਕਰਦੇ ਹਨ, ਉਸ ਪੈਸੇ ਨਾਲ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ ਹੋ ਸਕਦਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਦੋਹਰੀ ਰਾਜਨੀਤੀ ਕਰਨ ਦੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕੁਝ ਹੋਰ ਕਹਿੰਦਾ ਹੈ ਅਤੇ ਮੰਤਰੀ ਕੁਝ ਹੋਰ ਕਹਿੰਦੇ ਹਨ। ਪੰਜਾਬ ਵਿਚ ਡਰ ਦਾ ਮਾਹੌਲ ਹੈ ਜਿਸ ਦੇ ਚਲਦਿਆਂ ਦੂਜੇ ਰਾਜਾਂ ਦੇ ਕਾਰੋਬਾਰੀ ਪੰਜਾਬ ਵਿਚ ਆਉਣ ਤੋਂ ਡਰਦੇ ਹਨ, ਕਿਉਂਕਿ ਇਥੇ ਕਾਰੋਬਾਰੀ ਸੁਰੱਖਿਅਤ ਨਹੀਂ ਹਨ ਅਤੇ ਦੁਕਾਨਦਾਰਾਂ ਨੂੰ ਆਏ ਦਿਨ ਫਿਰੌਤੀਆਂ ਲਈ ਧਮਕੀਆਂ ਮਿਲ ਰਹੀਆਂ ਹਨ। ਲੁਧਿਆਣਾ ਮਹਾਨਗਰ ਹੌਜ਼ਰੀ ਦਾ ਹੱਬ ਹੈ ਪ੍ਰੰਤੂ ਇਥੋਂ ਦੇ ਕਾਰੋਬਾਰੀ ਵੀ ਡਰੇ ਹੋਏ ਹਨ ਅਤੇ ਉਹ ਕੰਮ ਨਹੀਂ ਕਰ ਪਾ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਵੱਲੋਂ ਦਿੱਤੇ ਜਾਂਦੇ ਫੰਡਾਂ ਦੀ ਗਲਤ ਵਰਤੋਂ ਕਰ ਰਹੀ ਹੈ। ਸੁਨੀਲ ਜਾਖੜ ਨੇ ਅੱਗੇ ਕਿਹਾ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਭੰਡਣ ਦਾ ਇਕ ਨਵਾਂ ਫਾਰਮੂਲਾ ਲੱਭ ਲਿਆ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੋਈ ਵਿਕਾਸ ਤਾਂ ਕੀਤਾ ਨਹੀਂ ਜਾ ਰਿਹਾ ਅਤੇ ਆਰੋਪ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਫੰਡ ਜਾਰੀ ਨਾ ਕਰਨ ਦਾ ਲਗਾਇਆ ਜਾ ਰਿਹਾ ਹੈ।

Check Also

ਸ਼ੰਭੂ ਬਾਰਡਰ ’ਤੇ ਬੈਠੇ ਕਿਸਾਨਾਂ ਨੇ ਹਰਿਆਣਾ ਪੁਲਿਸ ’ਤੇ ਚੁੱਕੇ ਸਵਾਲ

ਕਿਹਾ : ਅੰਬਾਲਾ ’ਚ ਧਾਰਾ 163 ਲੱਗੀ ਹੋਣ ਦੇ ਬਾਵਜੂਦ ਸਤਿੰਦਰ ਸਤਰਾਜ ਦਾ ਪ੍ਰੋਗਰਾਮ ਕਿਵੇਂ …