0.3 C
Toronto
Monday, November 17, 2025
spot_img
Homeਪੰਜਾਬਸੁਖਬੀਰ ਬਾਦਲ ਦੀ ਅਕਾਲੀ ਦਲ ਤੋਂ ਬਾਗੀ ਹੋਈਆਂ ਬੀਬੀਆਂ ਨਾਲ ਮੀਟਿੰਗ ਰਹੀ...

ਸੁਖਬੀਰ ਬਾਦਲ ਦੀ ਅਕਾਲੀ ਦਲ ਤੋਂ ਬਾਗੀ ਹੋਈਆਂ ਬੀਬੀਆਂ ਨਾਲ ਮੀਟਿੰਗ ਰਹੀ ਬੇਸਿੱਟਾ

ਸੁਖਬੀਰ ਬਾਦਲ ਦੀ ਅਕਾਲੀ ਦਲ ਤੋਂ ਬਾਗੀ ਹੋਈਆਂ ਬੀਬੀਆਂ ਨਾਲ ਮੀਟਿੰਗ ਰਹੀ ਬੇਸਿੱਟਾ
ਬੀਬੀ ਕੰਗ ਬੋਲੀ : ਹਰਗੋਬਿੰਦ ਕੌਰ ਦੀ ਪ੍ਰਧਾਨਗੀ ਹੇਠ ਨਹੀਂ ਕਰਾਂਗੀਆਂ ਕੰਮ

ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਇਸਤਰੀ ਅਕਾਲੀ ਦਲ ਅੰਦਰ ਉਠੀ ਬਗਾਵਤ ਨੂੰ ਠੱਲ੍ਹ ਪਾਉਣ ਲਈ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਬਗਾਵਤ ਕਰਨ ਵਾਲੀਆਂ ਬੀਬੀਆਂ ਨਾਲ ਮੀਟਿੰਗ ਕੀਤੀ। ਪ੍ਰੰਤੂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਬਾਗੀ ਬੀਬੀਆਂ ਦਰਮਿਆਨ ਹੋਈ ਇਹ ਮੀਟਿੰਗ ਬੇਸਿੱਟਾ ਰਹੀ ਹੈ। ਮੀਟਿੰਗ ਤੋਂ ਬਾਅਦ ਇਸਤਰੀ ਅਕਾਲੀ ਦਲ ਮੁਹਾਲੀ ਦੀ ਸਾਬਕਾ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਉਹ ਹਰਗੋਬਿੰਦ ਕੌਰ ਨੂੰ ਪ੍ਰਧਾਨ ਨਿਯੁਕਤ ਕਰਨ ਦੇ ਫ਼ੈਸਲੇ ’ਤੇ ਮੁੜ ਵਿਚਾਰ ਕਰਨਗੇ। ਬੀਬੀ ਕੰਗ ਨੇ ਕਿਹਾ ਕਿ ਸ਼ੋ੍ਰਮਣੀ ਇਸਤਰੀ ਅਕਾਲੀ ਦਲ ਤੋਂ ਬਾਗੀ ਹੋਈਆਂ ਬੀਬੀਆਂ ਆਪਣੇ ਫ਼ੈਸਲੇ ’ਤੇ ਦਿ੍ਰੜ ਹਨ ਅਤੇ ਉਹ ਕਿਸੇ ਵੀ ਕੀਮਤ ’ਤੇ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਕੰਮ ਨਹੀ ਕਰਨਗੀਆਂ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਇਸ ਮਾਮਲੇ ਨੂੰ ਲੈ ਕੇ ਮੁੜ ਮੀਟਿੰਗ ਕੀਤੀ ਜਾਵੇਗੀ, ਜਿਸ ਵਿਚ ਕੋਈ ਨਾਲ ਕੋਈ ਫ਼ੈਸਲਾ ਹੋਣ ਦੀ ਆਸ ਹੈ।
RELATED ARTICLES
POPULAR POSTS