15.7 C
Toronto
Monday, September 28, 2026
spot_img
Homeਪੰਜਾਬਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਪ੍ਰਤਾਪ ਸਿੰਘ ਬਾਜਵਾ ਨੇ ਮੰਗਿਆ ਅਸਤੀਫਾ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਪ੍ਰਤਾਪ ਸਿੰਘ ਬਾਜਵਾ ਨੇ ਮੰਗਿਆ ਅਸਤੀਫਾ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਪ੍ਰਤਾਪ ਸਿੰਘ ਬਾਜਵਾ ਨੇ ਮੰਗਿਆ ਅਸਤੀਫਾ
ਪਠਾਨਕੋਟ ਜ਼ਮੀਨ ਘੁਟਾਲਾ ਮਾਮਲੇ ’ਚ ਪੰਜਾਬ ਕਾਂਗਰਸ ਦੀ ਘੇਰਾਬੰਦੀ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਪ੍ਰਤਾਪ ਸਿੰਘ ਬਾਜਵਾ ਨੇ ਮੰਗਿਆ ਅਸਤੀਫਾ

ਚੰਡੀਗੜ੍ਹ/ਬਿਊਰੋ ਨਿਊਜ਼
ਪਠਾਨਕੋਟ ਜ਼ਮੀਨ ਘੁਟਾਲਾ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਨਾਮ ਸਾਹਮਣੇ ਆ ਰਿਹਾ ਹੈ। ਇਸਦੇ ਚੱਲਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਅਸਤੀਫੇ ਦੀ ਮੰਗ ਕੀਤੀ ਹੈ। ਬਾਜਵਾ ਨੇ ਨਾਲ ਹੀ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਲਈ ਕਿਸੇ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਹੁਣ ਦੂਜੀ ਵਾਰ ਮੰਤਰੀ ਕਟਾਰੂਚੱਕ ਦਾ ਨਾਮ ਗੈਰਕਾਨੂੰਨੀ ਗਤੀਵਿਧੀਆਂ ਵਿਚ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀ ਵਲੋਂ ਜਾਂਚ ਦੁਬਾਰਾ ਸ਼ੁਰੂ ਹੋਣ ਤੋਂ ਪਹਿਲਾਂ ਕਟਾਰੂਚੱਕ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਮਾਮਲੇ ਦੀ ਜਾਂਚ ਸੂਬੇ ਦੀ ਕੋਈ ਜਾਂਚ ਏਜੰਸੀ ਕਰਦੀ ਹਾਂ ਤਾਂ ਉਹ ਭਰੋਸੇ ਦੇ ਲਾਇਕ ਨਹੀਂ ਹੋਵੇਗੀ। ਪ੍ਰਤਾਪ ਸਿੰਘ ਬਾਜਵਾ ਨੇ ਇਹ ਵੀ ਕਿਹਾ ਕਿ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਪਠਾਨਕੋਟ ਜ਼ਮੀਨ ਘੁਟਾਲਾ ਮਾਮਲੇ ਦੀ ਜਾਂਚ ਵਿਚ ਅੜਚਣ ਪਾਉਣ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਾਂਚ ਪੂਰੀ ਹੋਣ ਤੱਕ ਮੰਤਰੀ ਨੂੰ ਸਰਕਾਰੀ ਕੰਮਕਾਜ ਤੋਂ ਦੂਰ ਰਹਿਣਾ ਚਾਹੀਦਾ ਹੈ।
RELATED ARTICLES
POPULAR POSTS