Breaking News
Home / ਕੈਨੇਡਾ / Front / ਅੰਮਿ੍ਰਤਸਰ ਦੇ ਬਿਜਲੀ ਦਫਤਰ ’ਚ ਮੰਤਰੀ ਹਰਭਜਨ ਸਿੰਘ ਨੇ ਕੀਤੀ ਚੈਕਿੰਗ

ਅੰਮਿ੍ਰਤਸਰ ਦੇ ਬਿਜਲੀ ਦਫਤਰ ’ਚ ਮੰਤਰੀ ਹਰਭਜਨ ਸਿੰਘ ਨੇ ਕੀਤੀ ਚੈਕਿੰਗ

ਅੰਮਿ੍ਰਤਸਰ ਦੇ ਬਿਜਲੀ ਦਫਤਰ ’ਚ ਮੰਤਰੀ ਹਰਭਜਨ ਸਿੰਘ ਨੇ ਕੀਤੀ ਚੈਕਿੰਗ
ਸਮੱਸਿਆਵਾਂ ਪਹਿਲ ਦੇ ਅਧਾਰ ’ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼

ਅੰਮਿ੍ਰਤਸਰ/ਬਿਊਰੋ ਨਿਊਜ਼
ਅੰਮਿ੍ਰਤਸਰ ਦੇ ਨਰਾਇਣਗੜ੍ਹ ਸਬ ਡਿਵੀਜ਼ਨ ਛੇਹਰਟਾ ਦੇ ਬਿਜਲੀ ਦਫਤਰ ਵਿਚ ਅੱਜ ਬੁੱਧਵਾਰ ਸਵੇਰੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਛਾਪਾ ਮਾਰਿਆ ਅਤੇ ਚੈਕਿੰਗ ਕੀਤੀ। ਮੰਤਰੀ ਨੇ ਦਫਤਰ ਵਿਚ ਪਹੁੰਚਦੇ ਹੀ ਸਭ ਤੋਂ ਪਹਿਲਾਂ ਡਿਊਟੀ ’ਤੇ ਤੈਨਾਤ ਕਰਮਚਾਰੀਆਂ ਦਾ ਹਾਜ਼ਰੀ ਰਜਿਸਟਰ ਚੈਕ ਕੀਤਾ। ਇਸ ਤੋਂ ਬਾਅਦ ਮੰਤਰੀ ਹਰਭਜਨ ਸਿੰਘ ਈਟੀਓ ਨੇ ਬਿਜਲੀ ਸਬੰਧੀ ਆਈਆਂ ਸ਼ਿਕਾਇਤਾਂ ਦਾ ਰਿਕਾਰਡ ਵੀ ਦੇਖਿਆ। ਬਿਜਲੀ ਮੰਤਰੀ ਨੇ ਦਫਤਰ ਵਿਚ ਮੌਜੂਦ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਆਮ ਲੋਕਾਂ ਨੂੰ ਬਿਜਲੀ ਸਬੰਧੀ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਲ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਬਿਜਲੀ ਸਬੰਧੀ ਮਿਲਣ ਵਾਲੀ ਕਿਸੇ ਵੀ ਸ਼ਿਕਾਇਤ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਏ। ਇਸ ਮੌਕੇ ਮੰਤਰੀ ਨੇ ਕਿਹਾ ਕਿ ਇਹ ਪਬਲਿਕ ਦਾ ਦਫਤਰ ਹੈ ਅਤੇ ਉਨ੍ਹਾਂ ਦੇ ਕੰਮਾਂ ਵਿਚ ਕਿਸੇ ਵੀ ਤਰ੍ਹਾਂ ਦੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸੇ ਦੌਰਾਨ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਦਫਤਰਾਂ ਵਿਚ ਆਮ ਲੋਕਾਂ ਦੀ ਸਹੂਲਤ ਨੂੰ ਲੈ ਕੇ ਛਾਪੇਮਾਰੀ ਦਾ ਇਹ ਕੰਮ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਿਰਫ ਸ਼ਿਕਾਇਤ ਮਿਲਣ ’ਤੇ ਹੀ ਦਫਤਰਾਂ ਦੀ ਚੈਕਿੰਗ ਨਹੀਂ ਕੀਤੀ ਜਾਵੇਗੀ, ਸਗੋਂ ਰੂਟੀਨ ਵਿਚ ਵੀ ਦਫਤਰਾਂ ਦਾ ਨਿਰੀਖਣ ਕੀਤਾ ਜਾਂਦਾ ਰਹੇਗਾ।

Check Also

ਤਨਖ਼ਾਹਈਏ ਕਰਾਰ ਦਿੱਤੇ ਜਾਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਪੁੱਜੇ ਸੁਖਬੀਰ ਸਿੰਘ ਬਾਦਲ

ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ ਅਤੇ ਸ਼ਰਨਜੀਤ ਸਿੰਘ ਢਿੱਲੋਂ ਰਹੇ ਮੌਜੂਦ ਅੰਮਿ੍ਰਤਸਰ/ਬਿਊਰੋ ਨਿਊਜ਼ …