Breaking News
Home / ਪੰਜਾਬ / ਹੜ੍ਹ ਪੀੜਤ ਕਿਸਾਨਾਂ ਦੇ ਹੱਕ ਵਿਚ ਨਿੱਤਰੀ ਪੰਜਾਬ ਕਾਂਗਰਸ

ਹੜ੍ਹ ਪੀੜਤ ਕਿਸਾਨਾਂ ਦੇ ਹੱਕ ਵਿਚ ਨਿੱਤਰੀ ਪੰਜਾਬ ਕਾਂਗਰਸ

ਹੜ੍ਹ ਪੀੜਤ ਕਿਸਾਨਾਂ ਦੇ ਹੱਕ ਵਿਚ ਨਿੱਤਰੀ ਪੰਜਾਬ ਕਾਂਗਰਸ
ਰਾਜਾ ਵੜਿੰਗ ਨੇ ਕਿਸਾਨਾਂ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ ਤੇ ਮਿ੍ਰਤਕਾਂ ਲਈ 10 ਲੱਖ ਰੁਪਏ ਮੁਆਵਜ਼ੇ ਦੀ ਕੀਤੀ ਮੰਗ

ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦਿਵਾਉਣ ਲਈ ਅੱਜ ਪੰਜਾਬ ਕਾਂਗਰਸ ਵੱਲੋਂ ਪਟਿਆਲਾ ਦੇ ਮਿੰਨੀ ਸਕੱਤਰੇਤ ਵਿਖੇ ਰੋਸ ਧਰਨਾ ਦਿੱਤਾ ਗਿਆ। ਇਸ ਰੋਸ ਧਰਨੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ ਸਮੇਤ ਕਾਂਗਰਸੀ ਵਰਕਰ ਵੀ ਸ਼ਾਮਲ ਹੋਏ। ਇਸ ਮੌਕੇ ਰਾਜਾ ਵੜਿੰਗ ਨੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹੜ੍ਹਾਂ ਦੌਰਾਨ ਹੋਏ ਨੁਕਸਾਨ ਬਦਲੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ, ਜਦਕਿ ਹੜ੍ਹ ਦੌਰਾਨ ਜਖਮੀ ਹੋਏ ਕਿਸਾਨਾਂ ਨੂੰ 5 ਲੱਖ ਰੁਪਏ ਅਤੇ ਹੜ੍ਹਾਂ ਦੌਰਾਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਮੁਆਵਜ਼ਾ ਦੇਣ ਦੀ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ। ਉਨ੍ਹਾਂ ਕਿਹਾ ਕਿ ਲੰਘੇ ਸਮੇਂ ਦੌਰਾਨ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਆਏ ਭਿਆਨਕ ਹੜ੍ਹਾਂ ਕਾਰਨ ਪ੍ਰਭਾਵਿਤ ਕਿਸਾਨਾਂ ਅਤੇ ਆਮ ਲੋਕਾਂ ਦੀ ਸਰਕਾਰ ਵੱਲੋਂ ਸਾਰ ਨਾ ਲਏ ਜਾਣ ਦੇ ਵਿਰੋਧ ’ਚ ਅੱਜ ਪਟਿਆਲਾ ਵਿਖੇ ਸੂਬਾ ਕਾਂਗਰਸ ਵੱਲੋਂ ਇਹ ਧਰਨਾ ਲਗਾਇਆ ਗਿਆ। ਕਾਂਗਰਸ ਪਾਰਟੀ ਦੇ ਇਸ ਰੋਸ ਪ੍ਰਦਰਸ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਪੁਲਿਸ ਪ੍ਰਸ਼ਾਸਨ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …